ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਦੇ ਕਸਮਾ ਥਾਣਾ ਖੇਤਰ ਵਿੱਚ ਛੇ ਕੁੜੀਆਂ ਨੇ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਖਾ ਲਿਆ। ਜਿਸ ਵਿੱਚ ਤਿੰਨ ਕੁੜੀਆਂ ਦੀ ਮੌਤ ਹੋ ਗਈ। ਪੁਲਿਸ ਇਸ ਨੂੰ ਪ੍ਰੇਮ ਸਬੰਧਾਂ ਦਾ ਮਾਮਲਾ ਦੱਸ ਰਹੀ ਹੈ। ਇਕ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਚਿਰੈਲਾ ਪਿੰਡ ‘ਚ 6 ਕੁੜੀਆਂ ਨੇ ਇਕੱਠੇ ਜ਼ਹਿਰ ਖਾ ਲਿਆ। ਇਨ੍ਹਾਂ ‘ਚੋਂ ਤਿੰਨ ਦੀ ਮੌਤ ਹੋ ਗਈ ਹੈ, ਜਦਕਿ ਤਿੰਨ ਦਾ ਅਜੇ ਵੀ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ, ਜਿਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਪੁਲਿਸ ਮੁਤਾਬਕ ਇਹ ਸਾਰੀਆਂ ਸਹੇਲੀਆਂ ਸਨ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਸਾਰੀਆਂ ਸਹੇਲੀਆਂ ਸ਼ੁੱਕਰਵਾਰ ਸ਼ਾਮ ਨੂੰ ਪਿੰਡ ਨੇੜੇ ਸੈਰ ਕਰਨ ਗਈਆਂ ਸਨ ਅਤੇ ਉਨ੍ਹਾਂ ਨੇ ਜ਼ਹਿਰੀਲਾ ਪਦਾਰਥ ਖਾ ਲਿਆ। ਇਨ੍ਹਾਂ ਕੁੜੀਆਂ ਦੀ ਉਮਰ 12 ਤੋਂ 14 ਸਾਲ ਦੇ ਵਿਚਕਾਰ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਇਨ੍ਹਾਂ ਕੁੜੀਆਂ ਨੇ ਮਿਲ ਕੇ ਜ਼ਹਿਰੀਲੀ ਚੀਜ਼ ਕਿਉਂ ਖਾਧੀ, ਇਸ ਦਾ ਪਤਾ ਅਜੇ ਨਹੀਂ ਲੱਗ ਸਕਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਪੀੜਤ ਲੜਕੀਆਂ ਤੋਂ ਵੀ ਪੁੱਛਗਿੱਛ ਕੀਤੀ ਜਾਵੇਗੀ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”