ਪ੍ਰਧਾਨ ਮੰਤਰੀ ਨਰਿੰਦਰ ਮੋਦੀ 73ਵੇਂ ਗਣਤੰਤਰ ਦਿਵਸ ਮੌਕੇ ਉੱਤਰਾਖੰਡ ਦੀ ਵਿਸ਼ੇਸ਼ ਟੋਪੀ ਪਹਿਨੇ ਹੋਏ ਨਜ਼ਰ ਆਏ। ਇਸ ਦੇ ਨਾਲ ਹੀ ਮੋਢੇ ‘ਤੇ ਮਨੀਪੁਰੀ ਸਕਾਰਫ਼ ਪਾਇਆ ਹੋਇਆ ਹੈ। ਪੀਐਮ ਮੋਦੀ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਇੰਡੀਆ ਗੇਟ ਸਥਿਤ ਨੈਸ਼ਨਲ ਵਾਰ ਮੈਮੋਰੀਅਲ ਪਹੁੰਚੇ ਸਨ। ਭਾਰਤੀ ਸੱਭਿਆਚਾਰ ਨੂੰ ਦਰਸਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੀ ਵਿਸ਼ੇਸ਼ ਟੋਪੀ ਪਾਈ ਹੋਈ ਸੀ। ਟੋਪੀ ‘ਤੇ ਉੱਤਰਾਖੰਡ ਦਾ ਰਾਜ ਫੁੱਲ ਬ੍ਰਹਮਕਮਲ ਵੀ ਲਿਖਿਆ ਹੋਇਆ ਸੀ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਜੈਕੇਟ ਦੇ ਨਾਲ ਸਫੇਦ ਕੁੜਤਾ ਪਾਇਆ ਹੋਇਆ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਗਣਤੰਤਰ ਦਿਵਸ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ, “ਤੁਹਾਨੂੰ ਸਾਰਿਆਂ ਨੂੰ ਗਣਤੰਤਰ ਦਿਵਸ ਦੀਆਂ ਬਹੁਤ ਬਹੁਤ ਮੁਬਾਰਕਾਂ। ਜੈ ਹਿੰਦ।”
ਇਸ ਦੇ ਨਾਲ ਹੀ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਰਾਜ ਦੇ ਸੱਭਿਆਚਾਰ ਅਤੇ ਪਰੰਪਰਾ ਦੀ ਨੁਮਾਇੰਦਗੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ। ਧਾਮੀ ਨੇ ਟਵੀਟ ਕੀਤਾ, “ਅੱਜ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਹਮਕਮਲ ਨਾਲ ਸ਼ਿੰਗਾਰੀ ਦੇਵਭੂਮੀ ਉੱਤਰਾਖੰਡ ਦੀ ਟੋਪੀ ਪਹਿਨ ਕੇ ਸਾਡੇ ਸੂਬੇ ਦਾ ਮਾਣ ਵਧਾਇਆ ਹੈ। ਉੱਤਰਾਖੰਡ ਦੇ 125 ਕਰੋੜ ਲੋਕਾਂ ਵੱਲੋਂ ਮੈਂ ਧੰਨਵਾਦ ਪ੍ਰਗਟ ਕਰਦਾ ਹਾਂ। ਪ੍ਰਧਾਨ ਮੰਤਰੀ ਦਾ ਮੈਂ ਤਹਿ ਦਿਲੋਂ ਧੰਨਵਾਦ ਕਰਦਾ ਹਾਂ।”
ਤੁਹਾਨੂੰ ਦੱਸ ਦੇਈਏ ਕਿ ਪੀਐਮ ਮੋਦੀ ਨੂੰ ‘ਬ੍ਰਹਮਾ ਕਮਲ’ ਬਹੁਤ ਪਸੰਦ ਹੈ। ਜਦੋਂ ਵੀ ਉਹ ਕੇਦਾਰਨਾਥ ‘ਪੂਜਾ’ ਕਰਨ ਜਾਂਦੇ ਹਨ ਤਾਂ ਇਸ ਫੁੱਲ ਦੀ ਵਰਤੋਂ ਕਰਦੇ ਹਨ। ਇਸ ਤੋਂ ਇਲਾਵਾ ਪੀਐਮ ਨੇ ਮਣੀਪੁਰ ਦਾ ਗਮਚਾ ਵੀ ਪਾਇਆ ਹੋਇਆ ਸੀ। ਅਗਲੇ ਮਹੀਨੇ ਉੱਤਰਾਖੰਡ ਅਤੇ ਮਨੀਪੁਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹਿਰਾਵੇ ਨੂੰ ਦੋਵਾਂ ਸੂਬਿਆਂ ‘ਚ ਹੋਣ ਵਾਲੀਆਂ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: