8 december bharat band: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਨੌਵੇਂ ਦਿਨ ਵੀ ਜਾਰੀ ਹੈ। ਕਿਸਾਨਾਂ ਨੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਦੀ ਮੀਟਿੰਗ ਅੱਜ ਸਵੇਰੇ 10 ਵਜੇ ਤੋਂ ਇਕ ਵਜੇ ਹੋਈ। ਚੌਥੇ ਦੌਰ ਲਈ ਸਰਕਾਰ ਅਤੇ ਕਿਸਾਨਾਂ ਦਰਮਿਆਨ ਹੋਈ ਗੱਲਬਾਤ, ਜੋ ਵੀਰਵਾਰ ਨੂੰ ਸੱਤ ਘੰਟੇ ਤੋਂ ਵੱਧ ਸਮਾਂ ਚੱਲੀ ਸੀ, ਉਹ ਵੀ ਬੇਸਿੱਟਾ ਰਹੀ ਸੀ।
ਕਿਸਾਨ ਜਥੇਬੰਦੀਆਂ ਨੇ ਕਿਹਾ ਕੇਂਦਰ ਸਰਕਾਰ ਨੇ ਮੰਨਿਆ ਕਾਨੂੰਨਾਂ ‘ਚ ਨੁਕਸ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕੇਂਦਰ ਸਰਕਾਰ ਕਈ ਸੋਧਾਂ ਲਈ ਰਾਜ਼ੀ ਹੋਈ ਹੈ, ਪਰ ਅਸੀਂ ਖੇਤੀ ਕਾਨੂੰਨ ਵਾਪਸ ਕਰਵਾ ਕੇ ਵਾਪਸ ਜਾਵਾਂਗੇ। ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀਆਂ ਨੇ ਕਿਹਾ ਦਿੱਲੀ ਦੀ ਪੂਰਨ ਤੌਰ ‘ਤੇ ਨਾਕਾਬੰਦੀ, ਦੇ ਰਸਤੇ ਜਿਹੜੇ ਖੁੱਲ੍ਹੇ ਨੇ ਉਹ ਵੀ ਬੰਦ ਕਰਾਂਗੇ। ਕੇਂਦਰ ਅਤੇ ਕਿਸਾਨਾਂ ਦਰਮਿਆਨ ਪੰਜਵਾਂ ਦੌਰ ਦੀ ਗੱਲਬਾਤ ਹੁਣ 5 ਦਸੰਬਰ ਨੂੰ ਹੋਵੇਗੀ।