ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ 94 ਸਾਲ ਦੇ ਹੋ ਗਏ ਹਨ ਅਤੇ ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਖਾਸ ਤਰੀਕੇ ਨਾਲ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ, ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਰੱਖਿਆ ਮੰਤਰੀ ਰਾਜਨਾਥ ਸਿੰਘ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦੇ ਨਾਲ ਪ੍ਰਿਥਵੀਰਾਜ ਰੋਡ ਸਥਿਤ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵੈਂਕਈਆ ਨਾਇਡੂ, ਰਾਜਨਾਥ ਸਿੰਘ, ਅਮਿਤ ਸ਼ਾਹ ਨੇ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਪਹੁੰਚ ਕੇ ਜਨਮ ਦਿਨ ਮਨਾਇਆ। ਇਸ ਦੌਰਾਨ ਵੈਂਕਈਆ ਨਾਇਡੂ ਨੇ ਲਾਲ ਕ੍ਰਿਸ਼ਨ ਅਡਵਾਨੀ ਦਾ ਹੱਥ ਫੜ ਕੇ ਕੇਕ ਕੱਟਿਆ ਅਤੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ, ‘ਸਤਿਕਾਰਯੋਗ ਅਡਵਾਨੀ ਜੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ। ਉਨ੍ਹਾਂ ਲਿਖਿਆ ਮੈਂ ਉਨ੍ਹਾਂ ਦੀ ਲੰਬੀ ਅਤੇ ਸਿਹਤਮੰਦ ਜ਼ਿੰਦਗੀ ਦੀ ਕਾਮਨਾ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: