ਮੱਧ ਪ੍ਰਦੇਸ਼ ਦੇ ਛਿੰਦਵਾੜਾ ਤੋਂ ਇੱਕ ਰੂਹ ਕੰਬਾਊ ਖਬਰ ਸਾਹਮਣੇ ਆਈ ਹੈ। ਜ਼ਿਲ੍ਹੇ ਦੀ ਆਖਰੀ ਸਰਹੱਦ ‘ਤੇ ਸਥਿਤ ਆਦਿਵਾਸੀ ਬਾਹੁਲ ਖੇਤਰ ‘ਚ ਮਾਹੁਲਝਿਰ ਥਾਣਾ ਅਧੀਨ ਪੈਂਦੇ ਪਿੰਡ ਬੋਦਲਕਛਾਰ ‘ਚ ਇਕ ਆਦਿਵਾਸੀ ਪਰਿਵਾਰ ਦੇ 8 ਲੋਕਾਂ ਦਾ ਸਮੂਹਿਕ ਕਤਲ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਬੇਟੇ ਨੇ ਕੁਹਾੜੀ ਨਾਲ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਤੋਂ ਬਾਅਦ ਕਾਤਲ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਬਾਇਲੀ ਪਰਿਵਾਰ ਦੇ ਇੱਕ ਨੌਜਵਾਨ ਨੇ ਆਪਣੇ ਮਾਤਾ-ਪਿਤਾ, ਪਤਨੀ, ਬੱਚੇ ਅਤੇ ਭਰਾ ਸਮੇਤ ਪਰਿਵਾਰ ਦੇ 8 ਮੈਂਬਰਾਂ ਦਾ ਕੁਹਾੜੀ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਉਸਨੇ ਆਪਣੇ ਆਪ ਨੂੰ ਵੀ ਫਾਂਸੀ ਦੇ ਦਿੱਤੀ ਸੀ। ਘਟਨਾ ਰਾਤ 2-3 ਵਜੇ ਦੀ ਦੱਸੀ ਜਾ ਰਹੀ ਹੈ। ਪੁਲਿਸ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ। ਛਿੰਦਵਾੜਾ ਤੋਂ ਐਸ.ਪੀ. ਘਟਨਾ ਸਥਾਨ ਲਈ ਰਵਾਨਾ ਹੋ ਗਏ।
ਪੁਲਿਸ ਮੁਤਾਬਕ ਦੋਸ਼ੀ ਦਾ ਵਿਆਹ 21 ਮਈ ਨੂੰ ਹੋਇਆ ਸੀ। ਉਸ ਨੇ ਪਹਿਲਾਂ ਆਪਣੀ ਪਤਨੀ ਦਾ ਕਤਲ ਕੀਤਾ, ਫਿਰ ਦੋਸ਼ੀ ਨੇ ਆਪਣੇ ਮਾਂ-ਪਿਓ, 35 ਸਾਲਾ ਭਰਾ, 30 ਸਾਲਾ ਭਾਬੀ, 16 ਸਾਲ ਦੀ ਭੈਣ, 5 ਸਾਲ ਦੇ ਭਤੀਜੇ ਤੇ 4 ਤੇ ਢਾਈ ਸਾਲਾਂ ਭਤੀਜੀਆਂ ਦਾ ਕੁਹਾੜੀ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਆਪਣੇ ਤਾਇਆ ਦੇ ਘਰ ਜਾ ਕੇ ਉਨ੍ਹਾਂ ਦੇ ਲਾਡਜਕੇ ਤੇ ਵੀ ਹਮਲਾ ਕੀਤਾ। ਆਸ- ਪਾਸ ਦੇ ਲੋਕ ਨੇ ਜਦੋਂ ਸ਼ੋਰ ਮਚਾਇਆ ਤਾਂ ਉਹ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ : ਕੈਨੇਡਾ ‘ਚ ਪੰਜਾਬੀ ਗਾਇਕ ਦੀ ਹੋਈ ਮੌਤ, ਦੋਸਤਾਂ ਨਾਲ ਖਾਣਾ ਖਾਂਦੇ ਸਮੇਂ ਪਿਆ ਦਿਲ ਦਾ ਦੌਰਾ
ਪੁਲਿਸ ਅਨੁਸਾਰ ਮੁਲਜ਼ਮ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਘਰ ਤੋਂ ਥੋੜ੍ਹੀ ਦੂਰ ਜਾ ਕੇ ਫਾਹਾ ਲੈ ਲਿਆ ਤੇ ਆਪਣੀ ਜੀਵਨ ਲੀਲਾ ਵੀ ਸਮਾਪਤ ਕਰ ਲਈ। ਅਧਿਕਾਰੀ ਨੇ ਦਸਿਆ ਕਿ ਘਟਨਾ ਦਾ ਕਾਰਨ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ ਅਤੇ ਜ਼ਿਲ੍ਹਾ ਮੈਜਿਸਟਰੇਟ ਅਤੇ ਪੁਲਿਸ ਸੁਪਰਡੈਂਟ ਸਮੇਤ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀ ਪਿੰਡ ਪਹੁੰਚ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: