ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਹੱਕ ਵਿੱਚ ਪਾਰਟੀ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਦਰਅਸਲ, ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਦੀ ਗ੍ਰਿਫ਼ਤਾਰੀ ਖਿਲਾਫ਼ 7 ਅਪ੍ਰੈਲ ਨੂੰ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾਵੇਗੀ। ਇਸ ਸਬੰਧੀ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਮੰਤਰੀ, ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਕੌਂਸਲਰ 7 ਅਪ੍ਰੈਲ ਨੂੰ ਜੰਤਰ-ਮੰਤਰ ਵਿਖੇ ਭੁੱਖ ਹੜਤਾਲ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਵੀ ਭੁੱਖ ਹੜਤਾਲ ਕਰ ਕੇ ਰੋਸ ਦਰਜ ਕਰਵਾਉਣ ਦੀ ਅਪੀਲ ਕੀਤੀ।

AAP leaders to observe ‘Samuhik Upwas’
ਗੋਪਾਲ ਰਾਏ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ AAP ਦੇ ਸਾਰੇ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਪਾਰਟੀ ਦੇ ਆਗੂ CM ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ਵਿੱਚ 7 ਅਪ੍ਰੈਲ ਨੂੰ ਜੰਤਰ-ਮੰਤਰ ਵਿਖੇ ‘ਸਮੂਹਿਕ ਵਰਤ’ ਰੱਖਣਗੇ । ਅਸੀਂ ਲੋਕਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਜੋ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਖਿਲਾਫ ਹਨ ਉਹ ਆਪਣੇ ਘਰਾਂ, ਪਿੰਡਾਂ, ਬਲਾਕਾਂ ਵਿੱਚ ਹੀ ਭੁੱਖ ਹੜਤਾਲ ਕਰਨ।
ਦੱਸ ਦੇਈਏ ਕਿ 1 ਅਪ੍ਰੈਲ ਨੂੰ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਕੇਜਰੀਵਾਲ ਨੂੰ ਤਿਹਾੜ ਜੇਲ ਵਿਚ ਰੱਖਿਆ ਗਿਆ ਹੈ। 21 ਮਾਰਚ ਨੂੰ ਈਡੀ ਨੇ ਕੇਜਰੀਵਾਲ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ ।
ਵੀਡੀਓ ਲਈ ਕਲਿੱਕ ਕਰੋ -: