ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਤੇ ਉੱਤਰ ਪ੍ਰਦੇਸ਼ ਦੇ ਪਾਰਟੀ ਇੰਚਾਰਜ ਸੰਜੇ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਮੋਬਾਈਲ ‘ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਧਮਕੀ ਮਿਲਣ ਤੋਂ ਬਾਅਦ ਸ਼ਿਕਾਇਤ ‘ਤੇ ਰਾਜਧਾਨੀ ਲਖਨਊ ਦੇ ਗੋਮਤੀਨਗਰ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ।
ਲਖਨਊ ਦੇ ਪੁਲਿਸ ਕਮਿਸ਼ਨਰ ਡੀਕੇ ਠਾਕੁਰ ਨੇ ਦੱਸਿਆ ਕਿ ਸੰਜੇ ਸਿੰਘ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਗੋਮਤੀਨਗਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ‘ਆਪ’ ਸਾਂਸਦ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਅਤੇ ਕਿਹਾ, ”ਮੈਨੂੰ ਫਿਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਸ਼ਾਇਦ ਕੁੱਝ ਲੋਕ ਮੈਨੂੰ ਮਾਰਨਾ ਚਾਹੁੰਦੇ ਹਨ, ਇਸ ਨਾਲ ਕੋਈ ਫਰਕ ਨਹੀਂ ਪੈਂਦਾ ਪਰ ਮੈਂ ਉਨ੍ਹਾਂ ਕਾਇਰ ਗੁੰਡਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਅਪਰਾਧ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਚੁੱਕਣੀ ਬੰਦ ਨਹੀਂ ਕਰਾਂਗਾ। ਲਖਨਊ ਪੁਲਿਸ ਨੂੰ ਇਸ ਨੰਬਰ ਦਾ ਨੋਟਿਸ ਲੈਣਾ ਚਾਹੀਦਾ ਹੈ।”
ਇਹ ਵੀ ਪੜ੍ਹੋ : ਸਰਕਾਰ ਨੇ ਪਰਾਲੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਮੰਨੀ, ‘MSP’ਤੇ ਵੀ ਖੇਤੀਬਾੜੀ ਮੰਤਰੀ ਦਾ ਵੱਡਾ ਐਲਾਨ
ਸੰਜੇ ਸਿੰਘ ਨੇ ਉਹ ਨੰਬਰ ਵੀ ਸਾਂਝਾ ਕੀਤਾ ਹੈ ਜਿਸ ਤੋਂ ਉਨ੍ਹਾਂ ਨੂੰ ਧਮਕੀ ਮਿਲੀ ਸੀ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਪੁਲਿਸ ਨੂੰ ਇਸ ਨੰਬਰ ਦਾ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਘਟਨਾ ਬਾਰੇ ਪੁਲਿਸ ਕਮਿਸ਼ਨਰ ਠਾਕੁਰ ਨੇ ਕਿਹਾ, “ਆਪ ਸੰਸਦ ਮੈਂਬਰ ਸੰਜੇ ਸਿੰਘ ਦੀ ਸ਼ਿਕਾਇਤ ‘ਤੇ ਗੋਮਤੀਨਗਰ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਨੰਬਰ ਤੋਂ ਉਨ੍ਹਾਂ ਨੇ ਧਮਕੀਆਂ ਮਿਲਣ ਦੀ ਗੱਲ ਕਹੀ ਹੈ, ਉਸ ਦੀ ਜਾਂਚ ਕੀਤੀ ਜਾ ਰਹੀ ਹੈ।”
ਵੀਡੀਓ ਲਈ ਕਲਿੱਕ ਕਰੋ -: