ਸ਼ਰਾਬ ਘੋਟਾਲੇ ‘ਚ ਗ੍ਰਿਫਤਾਰ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਸੁਪਰੀਮ ਕੋਰਟ ਵਿਚ ਅੱਜ ਇਸ ਮਾਮਲੇ ਸਬੰਧੀ ਸੁਣਵਾਈ ਹੋਈ ਹੈ ਤੇ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਜ਼ਮਾਨਤ ਮਿਲ ਜਾਵੇ। ਪਰ ਦਿੱਲੀ ਦੀ ਰਾਊਜ ਐਵੀਨਿਊ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 20 ਮਈ ਤੱਕ ਵਧਾ ਦਿੱਤੀ ਹੈ।
ਦੱਸ ਦੇਈਏ ਕਿ ਦਿੱਲੀ ਸ਼ਰਾਬ ਘੋਟਾਲੇ ਵਿਚ ਜੇਲ੍ਹ ਵਿਚ ਬੰਦ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਹੋਈ ਪਰ ਸੁਣਵਾਈ ਦੇ ਬਾਅਦ ਸੁਪਰੀਮ ਕੋਰਟ ਦੀ ਬੈਂਚ ਬਿਨਾਂ ਕੋਈ ਹੁਕਮ ਦਿੱਤੇ ਉਠ ਗਈ। ਹੁਣ ਸੁਪਰੀਮ ਕੋਰਟ ਦੀ ਬੈਂਚ ਵੀਰਵਾਰ ਜਾਂ ਫਿਰ ਅਗਲੇ ਹਫਤੇ ਕੇਜਰੀਵਾਲ ਦੀ ਪਟੀਸ਼ਨ ‘ਤੇ ਹੁਕਮ ਪਾਸ ਕਰ ਸਕਦੀ ਹੈ।
ਇਹ ਵੀ ਪੜ੍ਹੋ : ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਜਾ/ਨ ਗਵਾਉਣ ਵਾਲੇ ਜੁਗਰਾਜ ਸਿੰਘ ਦੇ ਪਰਿਵਾਰ ਲਈ ਮਸੀਹਾ ਬਣੇ ਤਰਨਜੀਤ ਸਿੰਘ ਸੰਧੂ
ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ 21 ਮਾਰਚ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਕੀਤਾ ਸੀ। ਅੰਤਰਿਮ ਸੁਰੱਖਿਆ ਦੀ ਉਨ੍ਹਾਂ ਦੀ ਪਟੀਸ਼ਨ ਦਿੱਲੀ ਹਾਈਕੋਰਟ ਵੱਲੋਂ ਖਾਰਜ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਜਾਂਚ ਏਜੰਸੀ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਗ੍ਰਿਫਤਾਰ ਕੀਤਾ ਸੀ। 22 ਮਾਰਚ ਨੂੰ ਕੇਜਰੀਵਾਲ ਨੂੰ ਈਡੀ ਵੱਲੋਂ ਜਸਟਿਸ ਬਾਵੇਜਾ ਸਾਹਮਣੇ ਪੇਸ਼ ਕੀਤਾ ਗਿਆ ਜਿਨ੍ਹਾਂ ਨੇ ਸ਼ੁਰੂਆਤ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿਚ ਭੇਜ ਦਿੱਤਾ। 28 ਮਾਰਚ ਨੂੰ ਕੇਜਰੀਵਾਲ ਈਡੀ ਹਿਰਾਸਤ ਅੱਗੇ ਵਧਾ ਦਿੱਤੀ ਗਈ ਸੀ। ਕੇਜਰੀਵਾਲ ਇਕ ਅਪ੍ਰੈਲ ਤੋਂ ਨਿਆਇਕ ਹਿਰਾਸਤ ਵਿਚ ਹਨ।
ਵੀਡੀਓ ਲਈ ਕਲਿੱਕ ਕਰੋ -: