ਪੱਛਮੀ ਬੰਗਾਲ ਵਿੱਚ ਰਾਜਨੀਤਿਕ ਵਿਵਾਦ ਦੇ ਵਿਚਕਾਰ, ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸ਼ਨੀਵਾਰ ਨੂੰ ਇੱਕ ਮੀਟਿੰਗ ਸੱਦੀ ਸੀ। ਇਸ ਬੈਠਕ ਵਿੱਚ ਵੱਡਾ ਫੈਸਲਾ ਲੈਂਦਿਆਂ, ਪਾਰਟੀ ਨੇ ਟੀਐਮਸੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ।
ਅਭਿਸ਼ੇਕ ਬੈਨਰਜੀ ਨੂੰ ਤ੍ਰਿਣਮੂਲ ਕਾਂਗਰਸ ਦਾ ਕੌਮੀ ਜਨਰਲ ਸਕੱਤਰ ਬਣਾਇਆ ਗਿਆ ਹੈ। ਬੰਗਾਲ ਚੋਣਾਂ ਤੋਂ ਪਹਿਲਾਂ ਅਭਿਸ਼ੇਕ ਬੈਨਰਜੀ ਦੇ ਬਹਾਨੇ ਵਿਰੋਧੀ ਧਿਰ ਨੇ ਮਮਤਾ ਬੈਨਰਜੀ ‘ਤੇ ਪਰਿਵਾਰਵਾਦ ਦਾ ਦੋਸ਼ ਲਗਾਇਆ ਸੀ। ਹਾਲਾਂਕਿ, ਹੁਣ ਪਾਰਟੀ ਨੇ ਜਿੱਤ ਤੋਂ ਬਾਅਦ ਅਭਿਸ਼ੇਕ ਬੈਨਰਜੀ ਨੂੰ ਇੱਕ ਨਵੀਂ ਜ਼ਿੰਮੇਵਾਰੀ ਸੌਂਪੀ ਹੈ।
ਇਹ ਵੀ ਪੜ੍ਹੋ : ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਕਿਸਾਨਾਂ ਨੇ ਘੇਰਿਆ BJP ਦੇ ਪੰਜਾਬ ਪ੍ਰਧਾਨ ਦਾ ਘਰ, ਦਿੱਤੀ ਇਹ ਚੇਤਾਵਨੀ
ਇਸ ਦੇ ਨਾਲ ਹੀ ਅਦਾਕਾਰਾ ਸਾਯੋਨੀ ਘੋਸ਼ ਨੂੰ ਤ੍ਰਿਣਮੂਲ ਯੂਥ ਕਾਂਗਰਸ ਦੇ ਪ੍ਰਧਾਨ ਦੀ ਜ਼ਿੰਮੇਵਾਰੀ ਮਿਲੀ ਹੈ। ਜਦਕਿ ਦਿੱਗਜ ਨੇਤਾ ਕੁਨਾਲ ਘੋਸ਼ ਨੂੰ ਪਾਰਟੀ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਅਭਿਸ਼ੇਕ ਬੈਨਰਜੀ ਇਸ ਸਮੇਂ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਸਨ। ਅਭਿਸ਼ੇਕ ਨੇ ਅੱਜ ਯੂਥ ਵਿੰਗ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਅਭਿਸ਼ੇਕ ਬੈਨਰਜੀ ਨੇ ਚੋਣਾਂ ਦੌਰਾਨ ਜ਼ੋਰਦਾਰ ਮੁਹਿੰਮ ਚਲਾਈ ਸੀ ਅਤੇ ਪਾਰਟੀ ਦੀ ਵੱਡੀ ਜਿੱਤ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਸੀ।
ਇਹ ਵੀ ਦੇਖੋ : Sant Bhindrawale ਨੂੰ ਪਰਿਕ੍ਰਮਾ ‘ਚ ਸ਼ਹੀਦ ਕਰਕੇ ਕਿਥੇ ਕੀਤਾ ਸਸਕਾਰ, ਆਖਰੀ ਵੇਲੇ ਕੌਣ ਸੀ ਗਵਾਹ? ਸੁਣੋ ਵੱਡੇ ਖੁਲਾਸੇ