ਪੱਛਮੀ ਬੰਗਾਲ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਰਹੀ ਹੈ। ਸੋਮਵਾਰ ਨੂੰ, ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨਵੀਂ ਦਿੱਲੀ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫਤਰ ਵਿੱਚ ਪੇਸ਼ ਹੋਏ ਹਨ।
ਅਭਿਸ਼ੇਕ ਬੈਨਰਜੀ ਨੂੰ ਕੋਲਾ ਘੁਟਾਲੇ ਨਾਲ ਜੁੜੇ ਮਾਮਲੇ ਵਿੱਚ ਨਵੀਂ ਦਿੱਲੀ ਦੇ ਦਫਤਰ ਵਿੱਚ ਤਲਬ ਕੀਤਾ ਗਿਆ ਸੀ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਸੁਵੇਂਦੂ ਅਧਿਕਾਰੀ ਨੂੰ ਵੀ ਸੀਆਈਡੀ ਨੇ ਕੋਲਕਾਤਾ ਵਿੱਚ ਤਲਬ ਕੀਤਾ ਹੈ। ਅਭਿਸ਼ੇਕ ਬੈਨਰਜੀ ਤੋਂ ਦਿੱਲੀ ਦੇ ਜਾਮਨਗਰ ਹਾਊਸ ਸਥਿਤ ਈਡੀ ਦੇ ਦਫਤਰ ਵਿੱਚ ਪੁੱਛਗਿੱਛ ਕੀਤੀ ਜਾਂ ਰਹੀ ਹੈ। ਮਨੀ ਲਾਂਡਰਿੰਗ ਐਕਟ ਦੀ ਧਾਰਾ 50 ਤਹਿਤ ਅਭਿਸ਼ੇਕ ਬੈਨਰਜੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਲਾਠੀਚਾਰਜ ਦੇ ਵਿਰੋਧ ‘ਚ ਕੱਲ੍ਹ ਕਰਨਾਲ ਵਿੱਚ ਹੱਲਾ ਬੋਲਣਗੇ ਕਿਸਾਨ, ਚੜੂਨੀ ਨੇ ਕਿਸਾਨਾਂ ਨੂੰ ਕੀਤੀ ਇਹ ਖਾਸ ਅਪੀਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਭਿਸ਼ੇਕ ਬੈਨਰਜੀ ਐਤਵਾਰ ਨੂੰ ਹੀ ਨਵੀਂ ਦਿੱਲੀ ਪਹੁੰਚੇ ਸਨ। ਅਭਿਸ਼ੇਕ ਨੇ ਦੋਸ਼ ਲਾਇਆ ਕਿ ਭਾਜਪਾ ਚੋਣ ਹਾਰ ਗਈ ਹੈ, ਇਸ ਲਈ ਏਜੰਸੀ ਦੀ ਵਰਤੋਂ ਕਰ ਰਹੀ ਹੈ। ਕੋਲਾ ਘੁਟਾਲੇ ਦੇ ਮਾਮਲੇ ਵਿੱਚ ਪਿਛਲੇ ਦਿਨੀਂ ਵੀ ਕੇਂਦਰੀ ਏਜੰਸੀ ਵੱਲੋਂ ਜਾਂਚ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਅਭਿਸ਼ੇਕ ਬੈਨਰਜੀ ਦੀ ਪਤਨੀ ਰੁਜੀਰਾ ਨੇ ਵੀ ਇਸ ਮਾਮਲੇ ਵਿੱਚ ਈਡੀ ਦੇ ਸਾਹਮਣੇ ਪੇਸ਼ ਹੋਣਾ ਸੀ।
ਇਹ ਵੀ ਦੇਖੋ : CHANDIGARH ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿੱਚਕਾਰ ਫਸੀ ਪੁਲਿਸ ਵਾਲੀ ਕੁੜੀ ਦੀ ਜਾਨ |