ਉੱਤਰ ਪ੍ਰਦੇਸ਼ ਦੇ ਇਟਾਵਾ-ਕਾਨਪੁਰ ਰਾਸ਼ਟਰੀ ਰਾਜਮਾਰਗ ‘ਤੇ ਅੱਜ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 4 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ, ਜਦਕਿ 3 ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਹਾਦਸਾ ਬੁੱਧਵਾਰ ਸਵੇਰੇ 6.30 ਵਜੇ ਇਕਦਿਲ ਥਾਣੇ ਦੇ ਪਿੰਡ ਪਿਲਖਰ ਨੇੜੇ ਵਾਪਰਿਆ। ਮਰਨ ਵਾਲਿਆਂ ਵਿੱਚ 3 ਪੁਰਸ਼ ਅਤੇ ਇੱਕ ਮਹਿਲਾ ਸ਼ਾਮਲ ਹੈ। ਦੋ ਬੱਚੇ ਅਤੇ ਇੱਕ ਮਹਿਲਾ ਜ਼ਖਮੀ ਹਨ। ਅਰਟਿਗਾ ਸਵਾਰ ਦਿੱਲੀ ਤੋਂ ਹਮੀਰਪੁਰ ਜਾ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਡ੍ਰਾਈਵਰ ਨੂੰ ਨੀਂਦ ਆਉਣ ਕਾਰਨ ਅਰਟਿਗਾ ਕਾਰ ਬੇਕਾਬੂ ਹੋ ਕੇ ਟਰੱਕ ਨਾਲ ਟਕਰਾ ਗਈ।
ਹਾਦਸੇ ਤੋਂ ਬਾਅਦ ਮੌਕੇ ‘ਤੇ ਚੀਕ ਚਿਹਾੜਾ ਮੱਚ ਗਿਆ। ਕੁਝ ਦੇਰ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਿਸ ਨੇ ਗੱਡੀ ਦਾ ਦਰਵਾਜ਼ਾ ਤੋੜ ਕੇ ਲਾਸ਼ਾਂ ਨੂੰ ਬਾਹਰ ਕੱਢਿਆ। ਹਾਦਸਾ ਇੰਨਾ ਭਿਆਨਕ ਸੀ ਕਿ ਅਰਟਿਗਾ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸੀਟ ਦੇ ਹੇਠਾਂ ਦੋ ਪੁਰਸ਼ਾਂ ਅਤੇ ਇੱਕ ਮਹਿਲਾ ਦੀਆਂ ਲਾਸ਼ਾਂ ਮਿਲੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਰੋਸ਼ਨ ਕੀਤਾ ਸੂਬੇ ਤੇ ਮਾਪਿਆਂ ਦਾ ਨਾਮ, ਕੈਨੇਡਾ ‘ਚ ਬਣੀ ਜੇਲ੍ਹ ਸੁਪਰਡੈਂਟ
ਜ਼ਿਲ੍ਹਾ ਹਸਪਤਾਲ ਦੇ ਡਾਕਟਰ ਸ਼ਿਆਮ ਮੋਹਨ ਨੇ ਦੱਸਿਆ ਕਿ ਇੱਕ ਲੜਕੀ ਅਤੇ ਇੱਕ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹਨ। ਜਿਨ੍ਹਾਂ ਨੂੰ ਰੈਫਰ ਕਰ ਦਿੱਤਾ ਗਿਆ ਹੈ। ਇੱਕ ਬੱਚਾ ਜਤਿੰਦਰ ਵੀ ਜ਼ਖਮੀ ਹੈ। ਜਿਸ ਦਾ ਇੱਥੇ ਇਲਾਜ ਕੀਤਾ ਗਿਆ ਹੈ। ਇੱਥੇ ਚਾਰ ਲਾਸ਼ਾਂ ਲਿਆਂਦੀਆਂ ਗਈਆਂ। ਸੀਐਮ ਯੋਗੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਲਾਜ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ -: