ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਅਸ਼ੀਸ਼ ਮਿਸ਼ਰਾ ਤੋਂ ਵਿਰੋਧੀ ਪਾਰਟੀਆਂ ਨੇਪਾਲ ਭੱਜਣ ਨੂੰ ਲੈ ਕੇ ਕਈ ਸਵਾਲ ਖੜ੍ਹੇ ਕਰ ਰਹੀਆਂ ਹਨ। ਵਿਰੋਧੀ ਪਾਰਟੀਆਂ ਦਾ ਕਹਿਣਾ ਹੈ ਕਿ ਜੇ ਉਹ ਨਿਰਦੋਸ਼ ਹੈ, ਤਾਂ ਪੁਲਿਸ ਦੇ ਸਾਹਮਣੇ ਪੇਸ਼ ਹੋਵੇ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਉਹ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਤੱਕ ਮੌਨ ਵਰਤ ਰੱਖਣਗੇ। ਨਵਜੋਤ ਸਿੰਘ ਸਿੱਧੂ ਲਖੀਮਪੁਰ ਵਿੱਚ ਪੱਤਰਕਾਰ ਰਮਨ ਕਸ਼ਯਪ ਦੇ ਘਰ ਮੌਨ ਵਰਤ ਅਤੇ ਭੁੱਖ ਹੜਤਾਲ ਤੇ ਬੈਠੇ। ਹਾਦਸੇ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅਕਾਲੀ ਦਲ ਦੇ ਆਗੂ ਵੀ ਸ਼ੁੱਕਰਵਾਰ ਨੂੰ ਲਖੀਮਪੁਰ ਪਹੁੰਚੇ। ਦੋਸ਼ੀ ਆਸ਼ੀਸ਼ ਮਿਸ਼ਰਾ ਦੇ ਨੇਪਾਲ ਭੱਜਣ ਦੇ ਸਵਾਲ ‘ਤੇ ਉਸਦੇ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੇ ਕਿਹਾ ਕਿ ਆਸ਼ੀਸ਼ ਕਿਤੇ ਵੀ ਨਹੀਂ ਭੱਜਿਆ ਹੈ। ਅਸ਼ੀਸ਼ ਖਰਾਬ ਸਿਹਤ ਕਾਰਨ ਪੇਸ਼ ਨਹੀਂ ਹੋਇਆ।