advani second dose covaxin: ਦੇਸ਼ ਭਰ ‘ਚ ਕੋਰੋਨਾ ਦਾ ਖੌਫਨਾਕ ਮੰਜਰ ਫੈਲਿਆ ਹੋਇਆ ਹੈ।ਕੋਰੋਨਾ ਦੇ ਪਿਛਲ਼ੇ ਸਾਰੇ ਰਿਕਾਰਡ ਤੋੜਦੇ ਹੋਏ ਪੂਰੇ ਦੇਸ਼ ‘ਚ ਤਬਾਹੀ ਮੱਚੀ ਹੋਈ ਹੈ।ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 1 ਲੱਖ 15 ਹਜ਼ਾਰ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਸਨ।ਉੱਥੇ ਹੀ ਅੱਜ 1 ਲੱਖ 26 ਹਜ਼ਾਰ ਤੋਂ ਵੱਧ ਕੇਸ ਸਾਹਮਣੇ ਆਏ ਹਨ।ਇਸ ਦੌਰਾਨ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਅੱਜ ਕੋਵੈਕਸਿਨ ਦੀ ਦੂਜੀ ਖੁਰਾਕ ਲਈ।ਉਸਨੇ ਪਹਿਲੀ ਖੁਰਾਕ 9 ਮਾਰਚ ਨੂੰ ਲਵਾਈ।
ਇਸ ਤੋਂ ਪਹਿਲਾਂ ਸਵੇਰੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦਿੱਲੀ ਦੇ ਏਮਜ਼ ਹਸਪਤਾਲ ‘ਚ ਕੋਰੋਨਾ ਦੀ ਦੂਜੀ ਡੋਜ਼ ਲਈ ਹੈ।ਕੋਰੋਨਾ ਦੇ ਵੱਧਦੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਉਨਾਂ੍ਹ ਨੇ ਕਿਹਾ ਕਿ ਕੋਰੋਨਾ ‘ਤੇ ਰੋਕ ‘ਤੇ ਲਾਉਣ ਕੋਰੋਨਾ ਵੈਕਸੀਨ ਪ੍ਰਹੇਜ਼ ਦੇ ਨਾਲ-ਨਾਲ ਕਈ ਹੋਰ ਤਰੀਕਿਆਂ ‘ਚੋਂ ਇੱਕ ਵਧੀਆ ਤਰੀਕਾ ਹੈ।ਜਿਸ ਨਾਲ ਕੋਰੋਨਾ ‘ਤੇ ਠੱਲ੍ਹ ਪਾਈ ਜਾ ਸਕਦੀ ਹੈ।ਉਨਾਂ੍ਹ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਰੇ ਲੋਕ ਆਪਣੀ ਉਮਰ ਦੇ ਹਿਸਾਬ ਨਾਲ ਸਮੇਂ-ਸਮੇਂ ‘ਤੇ ਕੋਰੋਨਾ ਵੈਕਸੀਨ ਲਗਾਉਣੀ ਚਾਹੀਦੀ ਹੈ ਅਤੇ ਕੋਰੋਨਾ ਤੋਂ ਬਚਿਆ ਜਾ ਸਕਦਾ ਹੈ।ਉਨਾਂ੍ਹ ਨੇ ਸਾਰੇ ਲੋਕਾਂ ਨੂੰ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ।
ਸਕੂਲ ਖੋਲ੍ਹਣ ‘ਤੇ ਸਿੱਖਿਆ ਮੰਤਰੀ ਦਾ ਵੱਡਾ ਬਿਆਨ, ਪ੍ਰਾਈਵੇਟ ਸਕੂਲ ਵਾਲਿਆਂ ਨੂੰ ਦਿੱਤੀ ਵਾਰਨਿੰਗ