ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਭਗਵੰਤ ਮਾਨ ਨੇ ਅੱਜ ਯਾਨੀ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਹ ਜਾਣਕਾਰੀ ਪ੍ਰਧਾਨ ਮੰਤਰੀ ਮੋਦੀ ਦੇ ਟਵਿੱਟਰ ਹੈਂਡਲ ਰਾਹੀਂ ਮਿਲੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੌਰਾਨ ਕਿਹਾ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਾਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਪੰਜਾਬ ਦੀ ਆਰਥਿਕ ਹਾਲਤ ਡਾਵਾਂਡੋਲ ਹੈ। ਅਸੀਂ ਸੂਬੇ ਦੀ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕੇਜ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: