ਫੌਜ ਵਿੱਚ ਭਰਤੀ ਲਈ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੀ ਗਈ ਨਵੀਂ ਯੋਜਨਾ ਅਗਨੀਪਥ ਨੂੰ ਲੈ ਕੇ ਦੇਸ਼ ਭਰ ਵਿੱਚ ਪ੍ਰਦਰਸ਼ਨ ਹੋ ਰਹੇ ਹਨ । ਇਸ ਵਿਚਾਲੇ ਮੋਦੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ । ਰੱਖਿਆ ਮੰਤਰਾਲੇ ਨੇ ਇਸ ਯੋਜਨਾ ਤਹਿਤ ਇਸ ਸਾਲ ਭਰਤੀ ਲਈ ਵੱਧ ਤੋਂ ਵੱਧ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ।
ਮੰਗਲਵਾਰ ਨੂੰ ਅਗਨੀਪਥ ਯੋਜਨਾ ਦਾ ਐਲਾਨ ਕਰਦੇ ਹੋਏ ਸਰਕਾਰ ਨੇ ਕਿਹਾ ਸੀ ਕਿ ਸਾਰੀਆਂ ਨਵੀਂਆਂ ਭਰਤੀਆਂ ਲਈ ਉਮਰ ਸੀਮਾ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਪਿਛਲੇ ਦੋ ਸਾਲਾਂ ਦੌਰਾਨ ਭਰਤੀ ਸੰਭਵ ਨਹੀਂ ਹੋ ਸਕੀ ਹੈ, ਸਰਕਾਰ ਨੇ ਫੈਸਲਾ ਕੀਤਾ ਹੈ ਕਿ 2022 ਲਈ ਪ੍ਰਸਤਾਵਿਤ ਭਰਤੀ ਪ੍ਰਕਿਰਿਆ ਲਈ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਪਰਲੀ ਉਮਰ ਸੀਮਾ ਅਗਨੀਪਥ ਸਕੀਮ ਤਹਿਤ 2022 ਦੀ ਭਰਤੀ ਪ੍ਰਕਿਰਿਆ ਨੂੰ ਵਧਾ ਕੇ 23 ਸਾਲ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: CM ਮਾਨ ਬੋਲੇ- ‘ਲੀਡਰਾਂ-ਸਰਕਾਰਾਂ ਨੇ ਪੰਜਾਬ ਨੂੰ ਬਹੁਤ ਲੁੱਟਿਆ, ਇੱਕ-ਇੱਕ ਪੈਸੇ ਦਾ ਹਿਸਾਬ ਲਵਾਂਗੇ’
ਰੱਖਿਆ ਮੰਤਰਾਲੇ ਦੇ ਅਨੁਸਾਰ ਅਗਨੀਪਥ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਪਹਿਲੇ ਸਾਲ ਲਈ 4.76 ਲੱਖ ਦਾ ਸਾਲਾਨਾ ਪੈਕੇਜ ਮਿਲੇਗਾ। ਚੌਥੇ ਸਾਲ ਤੱਕ ਇਹ ਵਧ ਕੇ 6.92 ਲੱਖ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਜੋਖਿਮ ਅਤੇ ਤੰਗੀ ਭੱਤੇ ਵੀ ਮਿਲਣਗੇ। ਚਾਰ ਸਾਲ ਦੀ ਸੇਵਾ ਤੋਂ ਬਾਅਦ ਨੌਜਵਾਨਾਂ ਨੂੰ 11.7 ਲੱਖ ਰੁਪਏ ਦਾ ਸਰਵਿਸ ਫੰਡ ਦਿੱਤਾ ਜਾਵੇਗਾ। ਇਸ ‘ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ।
ਦੱਸ ਦੇਈਏ ਕਿ ਕੇਂਦਰ ਦੀ ‘ਅਗਨੀਪਥ’ ਯੋਜਨਾ ਦੇ ਖਿਲਾਫ ਬਿਹਾਰ, ਯੂਪੀ, ਮੱਧ ਪ੍ਰਦੇਸ਼ ਅਤੇ ਹਰਿਆਣਾ ਸਮੇਤ ਕਈ ਰਾਜਾਂ ਵਿੱਚ ਵਿਦਿਆਰਥੀ ਸੜਕਾਂ ‘ਤੇ ਉਤਰ ਆਏ। ਬਿਹਾਰ ਵਿੱਚ ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਕੁਝ ਟਰੇਨਾਂ ਨੂੰ ਅੱਗ ਲਾ ਦਿੱਤੀ । ਇਸ ਦੇ ਨਾਲ ਹੀ ਪਲਵਲ ਵਿੱਚ ਵੀ ਪ੍ਰਦਰਸ਼ਨ ਹਿੰਸਕ ਹੋ ਗਿਆ। ਪੁਲਿਸ ਨੇ ਸਥਿਤੀ ਨੂੰ ਕਾਬੂ ਕਰਨ ਲਈ ਤਾਕਤ ਦੀ ਵਰਤੋਂ ਕੀਤੀ ਅਤੇ ਪ੍ਰਸ਼ਾਸਨ ਨੇ ਇੰਟਰਨੈਟ ਸੇਵਾ ਮੁਅੱਤਲ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: