Agricultural laws congress asked question : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 39 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ 4 ਜਨਵਰੀ (ਸੋਮਵਾਰ) ਨੂੰ ਹੋਣੀ ਹੈ।
ਪਰ ਇੱਕ ਵਾਰ ਫਿਰ ਕਾਂਗਰਸ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਨੇ ਕਿਹਾ ਕਿ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ। ਕਿਉਂਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਵਿਰੁੱਧ ਹਨ ਅਤੇ ਕਿਸਾਨ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਤਿੰਨ ਖੇਤੀ ਕਾਨੂੰਨਾਂ ‘ਤੇ ਸਵਾਲ ਉਠਾਉਂਦਿਆਂ, ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਨੇ ਕਿਹਾ ਕਿ ਜਦੋਂ ਸਰਕਾਰ ਕਾਨੂੰਨ ਲਾਗੂ ਹੋਣ ਦੇ 1 ਮਹੀਨੇ ਦੇ ਅੰਦਰ-ਅੰਦਰ ਵੀ ਸੋਧ ਕਰਨ ਲਈ ਤਿਆਰ ਹੈ, ਤਾਂ ਇਸਦਾ ਮਤਲਬ ਹੈ ਕਿ ਕਾਨੂੰਨ ਵਿੱਚ ਕੋਈ ਖਾਮੀ ਹੈ।
ਇਸ ਲਈ ਉਨ੍ਹਾਂ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਗੌਰਵ ਵੱਲਭ ਨੇ ਕਿਹਾ ਕਿ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਦੀ ਬਜਾਏ ਨਵਾਂ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਨਵਾਂ ਕਾਨੂੰਨ ਕਿਸਾਨਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਹੀ ਬਣਾਇਆ ਜਾਣਾ ਚਾਹੀਦਾ ਹੈ। ਕਾਂਗਰਸ ਦੇ ਬੁਲਾਰੇ ਨੇ ਛੱਤੀਸਗੜ ਅਤੇ ਮੱਧ ਪ੍ਰਦੇਸ਼ ਦੀ ਮਿਸਾਲ ਦਿੰਦਿਆਂ ਕੇਂਦਰ ਦੇ ਖੇਤੀਬਾੜੀ ਕਾਨੂੰਨ ਵਿੱਚ ਕਮੀਆਂ ਦਾ ਹਵਾਲਾ ਦਿੱਤਾ। ਕਾਂਗਰਸ ਦੇ ਬੁਲਾਰੇ ਨੇ ਕਿਹਾ ਕਿ ਐਫਸੀਆਈ ਹੁਣ ਤੱਕ ਛੱਤੀਸਗੜ੍ਹ ਵਿੱਚ ਝੋਨਾ ਨਹੀਂ ਖਰੀਦ ਰਹੀ ਹੈ ਅਤੇ ਭੰਡਾਰਨ ਦੀ ਘਾਟ ਦੱਸੀ ਜਾ ਰਹੀ ਹੈ ਜਦੋਂਕਿ ਰਾਜ ਸਰਕਾਰ ਨੇ 47 ਲੱਖ ਟਨ ਝੋਨਾ ਖਰੀਦਿਆ ਹੈ। ਇਸ ਦੇ ਨਾਲ ਹੀ, ਪ੍ਰਾਈਵੇਟ ਕੰਪਨੀਆਂ ਐਮ ਪੀ ਵਿੱਚ ਠੇਕੇ ਦੀ ਖੇਤੀ ਤੋਂ ਬਾਅਦ ਵੀ ਫਸਲਾਂ ਨਹੀਂ ਖਰੀਦ ਰਹੀਆਂ।
ਕਾਂਗਰਸ ਦੇ ਬੁਲਾਰੇ ਗੌਰਵ ਵੱਲਭ ਨੇ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਉੱਤੇ ਸਵਾਲ ਚੁੱਕੇ ਅਤੇ ਪੁੱਛਿਆ ਕਿ ਜੇ ਇਹ ਕਾਨੂੰਨ ਇੰਨੇ ਚੰਗੇ ਅਤੇ ਲਾਭਕਾਰੀ ਹਨ ਤਾਂ, FCI ਨੇ ਛੱਤੀਸਗੜ ਵਿੱਚ ਸਟੋਰੇਜ ਤੋਂ ਇਨਕਾਰ ਕਿਉਂ ਕੀਤਾ? ਕੀ ਆਵਾਜ਼ ਬੁਲੰਦ ਕਰਨ ਲਈ ਕਿਸਾਨਾਂ ਨੂੰ ਸਜ਼ਾ ਦਿੱਤੀ ਜਾ ਰਹੀ ਹੈ? ਕੀ ਇਹ ਅਡਾਨੀ ਨੂੰ ਲਾਭ ਪਹੁੰਚਾਉਣ ਲਈ ਕੀਤਾ ਜਾ ਰਿਹਾ ਹੈ? ਇਨ੍ਹਾਂ ਚੀਜ਼ਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਕਾਲੇ ਕਾਨੂੰਨ ਦੱਸ ਰੱਦ ਕਰਨ ਦੀ ਮੰਗ ਕੀਤੀ। ਜਿਕਰਯੋਗ ਹੈ ਕਿ ਕਿਸਾਨ ਠੰਡ ਦੇ ਬਾਅਦ ਵੀ ਲਗਾਤਾਰ ਦਿੱਲੀ ਦੀਆ ਸਰਹੱਦਾਂ ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਹੋਰ ਕਿਸਾਨ ਵੀ ਅੰਦੋਲਨ ਦੇ ਵਿੱਚ ਸ਼ਾਮਿਲ ਹੋਣ ਲਈ ਦਿੱਲੀ ਵੱਲ ਕੂਚ ਕਰ ਰਹੇ ਹਨ।