Agriculture Minister Narendra Singh Tomar: ਸਰਕਾਰ ਅਤੇ ਕਿਸਾਨਾਂ ਵਿਚਾਲੇ ਜੰਗ ਹੋਰ ਤੇਜ਼ ਹੋ ਗਈ ਹੈ । ਕੇਂਦਰ ਦੇ ਪ੍ਰਸਤਾਵ ਨੂੰ ਕਿਸਾਨਾਂ ਨੇ ਵੱਡੇ ਪੱਧਰ ‘ਤੇ ਰੱਦ ਕਰ ਦਿੱਤਾ ਹੈ । ਕਿਸਾਨਾਂ ਨੇ ਨਵਾਂ ਕਾਨੂੰਨ ਵਾਪਸ ਲਏ ਜਾਣ ਤੱਕ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ । ਕਿਸਾਨ ਹੁਣ ਦਿੱਲੀ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ । ਇਸੇ ਵਿਚਾਲੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਅੱਜ ਪ੍ਰੈਸ ਕਾਨਫਰੰਸ ਕਰ ਕੇ ਕਿਸਾਨਾਂ ਨੂੰ ਅਪੀਲ ਕਰਨਗੇ।
ਦਰਅਸਲ, ਸੂਤਰਾਂ ਅਨੁਸਾਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅੱਜ ਕਿਸਾਨਾਂ ਨੂੰ ਸਰਕਾਰ ਦੇ ਪ੍ਰਸਤਾਵ ਨੂੰ ਸਵੀਕਾਰ ਕਰਨ ਅਤੇ ਅੰਦੋਲਨ ਖਤਮ ਕਰਨ ਦੀ ਅਪੀਲ ਕਰਨਗੇ । ਉਹ ਅੱਜ ਸ਼ਾਮ 4 ਵਜੇ ਪ੍ਰੈਸ ਕਾਨਫਰੰਸ ਵੀ ਕਰਨਗੇ । ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਬਾਰੇ ਫੈਲਾਈਆਂ ਜਾ ਰਹੀਆਂ ਜਾਅਲੀ ਅਤੇ ਗੁੰਮਰਾਹਕੁੰਨ ਖ਼ਬਰਾਂ ਅਤੇ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ ਕੀਤੀ ।
ਉੱਥੇ ਹੀ ਇਸ ਮਾਮਲੇ ਵਿੱਚ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨੋਂ ਕਾਨੂੰਨਾਂ ਨੂੰ ਰੱਦ ਨਹੀਂ ਹੁੰਦੇ ਉਦੋਂ ਤੱਕ ਅੰਦੋਲਨ ਨਹੀਂ ਰੁਕੇਗਾ । ਕਿਸਾਨਾਂ ਦਾ ਕਹਿਣਾ ਹੈ ਕਿ 14 ਦਸੰਬਰ ਨੂੰ ਵੱਡਾ ਅੰਦੋਲਨ ਹੋਵੇਗਾ, ਕਿਸਾਨ ਪੂਰੇ ਦੇਸ਼ ਵਿੱਚ ਧਰਨਾ ਪ੍ਰਦਰਸ਼ਨ ਕਰਨਗੇ । ਦੇਸ਼ ਭਰ ਵਿੱਚ ਨਵੇਂ ਕਾਨੂੰਨਾਂ ਵਿਰੁੱਧ ਰੋਜ਼ਾਨਾ ਪ੍ਰਦਰਸ਼ਨ ਜਾਰੀ ਰਹਿਣਗੇ । 12 ਦਸੰਬਰ ਤੱਕ ਜੈਪੁਰ-ਦਿੱਲੀ ਹਾਈਵੇ ਪੂਰੀ ਤਰ੍ਹਾਂ ਬੰਦ ਰਹਿਣਗੇ ।
ਦੱਸ ਦੇਈਏ ਕਿ ਆਪਣੇ ਇਸ ਸਖਤ ਐਲਾਨ ਤੋਂ ਬਾਅਦ ਵੀ ਕਿਸਾਨਾਂ ਨੇ ਗੱਲਬਾਤ ਦਾ ਦਰਵਾਜ਼ਾ ਖੋਲ੍ਹ ਕੇ ਰੱਖਿਆ ਹੋਇਆ ਹੈ। ਇਸਦੇ ਨਾਲ ਹੀ ਅੱਜ ਕਿਸਾਨਾਂ ਨੇ ਦਿੱਲੀ ਤੋਂ ਕੌਸ਼ਾਂਬੀ ਵੱਲ ਜਾਣ ਵਾਲੀ ਸੜਕ ਨੂੰ ਬੰਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਕਿਸਾਨਾਂ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਜਿਹੜਾ ਟਰੱਕ ਫਲ ਵੰਡ ਰਿਹਾ ਸੀ ਪੁਲਿਸ ਵੱਲੋਂ ਉਸਨੂੰ ਜਬਤ ਕਰ ਲਿਆ ਗਿਆ ਹੈ ।
ਇਹ ਵੀ ਦੇਖੋ: ਕੇਂਦਰ ਦੇ ਪਰਪੋਜ਼ਲ ਅਤੇ ਜੱਥੇਬੰਦੀਆਂ ਦੀ ਮੀਟਿੰਗ ਹੋ ਗਈ, ਹੁਣ ਸੁਣੋ ਬਲਬੀਰ ਸਿੰਘ ਰਾਜੇਵਾਲ Live