agriculture minister narendra singh tomar: ਕਿਸਾਨ ਅੰਦੋਲਨ ਨੂੰ ਲੈ ਕੇ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਸਰਕਾਰ ਗੱਲਬਾਤ ਕਰਨ ਨੂੰ ਤਿਆਰ ਹੈ।ਤੋਮਰ ਨੇ ਮੰਗਲਵਾਰ ਨੂੰ ਕਿਹਾ ਕਿ ਦੋ ਦਿਨ ਪਹਿਲਾਂ ਕਿਸਾਨਾਂ ਨੂੰ ਗੱਲਬਾਤ ਲਈ ਚਿੱਠੀ ਭੇਜੀ ਗਈ ਸੀ।ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੀ ਹੈ।ਜੇਕਰ ਉਹ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਤਾਰੀਕ ਤੈਅ ਕਰਨ।ਅਸੀਂ ਗੱਲ ਬਾਤ ਕਰਨ ਨੂੰ ਤਿਆਰ ਹਾਂ।ਖੇਤੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੇ ਪ੍ਰਤੀ ਸਰਕਾਰ ਦੀ ਨੀਅਤ ‘ਚ ਕੋਈ ਖੋਟ ਨਹੀਂ ਹੈ।ਅਸੀਂ ਪੂਰੀ ਮਜ਼ਬੂਤੀ ਨਾਲ ਨਵੇਂ ਖੇਤੀ ਕਾਨੂੰਨਾਂ ਨਾਲ ਜੁੜੇ ਲਾਭ ਕਿਸਾਨਾਂ ਨੂੰ ਦੱਸ ਰਹੇ ਹਾਂ।ਉਮੀਦ ਹੈ ਕਿ ਉਹ ਸਾਡੀ ਗੱਲ ਨੂੰ ਸਮਝਣਗੇ।ਦੱਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਰਾਜਧਾਨੀ ਦਿੱਲੀ ਦੀਆਂ ਵੱਖ ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ
ਸੰਗਠਨਾਂ ਨੂੰ ਐਤਵਾਰ ਨੂੰ ਸੱਦਾ ਦਿੱਤਾ ਅਤੇ ਕਿਹਾ ਕਿ ਉਹ ਇਸਦੀ ਤਾਰੀਕ ਤੈਅ ਕਰਨ।ਸਰਕਾਰ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ‘ਚ ਪਹਿਲਾਂ ਜੋ ਸੋਧ ਦਾ ਪ੍ਰਸਤਾਵ ਦਿੱਤਾ ਗਿਆ ਸੀ।ਉਨ੍ਹਾਂ ਨੂੰ ਲੈ ਕੇ ਜੋ ਚਿੰਤਾਵਾਂ ਹਨ।ਸੰਗਠਨ ਉਹ ਵੀ ਦੱਸਣ।ਕੇਂਦਰੀ ਖੇਤੀ ਮੰਤਰੀ ਅਤੇ ਕਿਸਾਨ ਕਲਿਆਣ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅਗਰਵਾਲ ਨੇ ਇਸ ਸੰਦਰਭ ‘ਚ ਕਿਸਾਨਾਂ ਦੇ 40 ਸੰਗਠਨਾਂ ਨੂੰ ਪੱਤਰ ਲਿਖਿਆ ਹੈ।ਇਸ ‘ਚ ਕਿਹਾ ਗਿਆ ਹੈ ਕਿ ਕੇਂਦਰ ਕਿਸਾਨਾਂ ਦੀਆਂ ਸਾਰੀਆਂ ਪ੍ਰੇਸ਼ਾਨੀਆਂ ਦਾ ਉਚਿਤ ਹੱਲ ਕੱਢਣ ਦੀ ਖਾਤਿਰ ਖੁੱਲੇ ਮਨ ਨਾਲ ਹਰ ਸੰਭਵ ਯਤਨ ਕਰ ਰਿਹਾ ਹੈ।ਸਰਕਾਰ ਨਾਲ ਕਿਸਾਨਾਂ ਦੀ ਹੁਣ ਤੱਕ ਪੰਜ ਦੌਰ ਦੀ ਗੱਲਬਾਤ ਕਰ ਚੁੱਕੇ ਹਨ ਜੋ ਅਸਫਲ ਰਹੀ ਹੈ।ਕਿਸਾਨਾਂ ਦੇ ਸੰਗਠਨਾਂ ਦੀ ਇੱਕ ਵਾਰ ਕੇਂਦਰੀ ਗ੍ਰਹਿ ਮੰਤਰੀ ਨਾਲ ਵੀ ਬੈਠਕ ਹੋ ਚੁੱਕੀ ਹੈ ਪਰ ਉਸਦਾ ਨਤੀਜਾ ਵੀ ਜ਼ੀਰੋ ਰਿਹਾ ਹੈ।ਅਗਰਵਾਲ ਨੇ ਕਿਹਾ ਕਿ ਸਰਕਾਰ ਨਵੀਂ ਦਿੱਲੀ ਦੇ ਵਿਗਿਆਨ ਭਵਨ ‘ਚ ਅਗਲੀ ਬੈਠਕ ਬੁਲਾਉਣਾ ਚਾਹੁੰਦੀ ਹੈ ਤਾਂ ਕਿ ਪ੍ਰਦਰਸ਼ਨ ਜਲਦ ਤੋਂ ਜਲਦ ਸਮਾਪਤ ਹੋਣ।ਉਨਾਂ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਵਲੋਂ ਉਠਾਏ ਗਏ ਸਾਰੇ ਮੁੱਦਿਆਂ ਦੇ ਹੱਲ ਲਈ ਖੁੱਲੇ ਮਨ ਨਾਲ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।