ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅੱਜ ਦਿੱਲੀ ਦੌਰੇ ‘ਤੇ ਹਨ। ਇਸ ਦੌਰਾਨ ਉਹ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਾਕਾਤ ਕਰ ਸਕਦੇ ਹਨ ਪਰ ਇਸ ਮੁਲਾਕਾਤ ਤੋਂ ਪਹਿਲਾਂ ਹੀ ਉਨ੍ਹਾਂ ਨੇ ਕਾਂਗਰਸ ਨੂੰ ਕਰਾਰਾ ਝਟਕਾ ਦਿੱਤਾ ਹੈ।
ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਕੀਰਤੀ ਆਜ਼ਾਦ ਅੱਜ ਕਾਂਗਰਸ ਛੱਡ ਕੇ ਤ੍ਰਿਣਮੂਲ ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ। ਸੰਭਵ ਹੈ ਕਿ ਉਹ ਮਮਤਾ ਬੈਨਰਜੀ ਦੀ ਮੌਜੂਦਗੀ ਵਿੱਚ ਟੀਐੱਮਸੀ ਵਿੱਚ ਸ਼ਾਮਲ ਹੋ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: