AIIMS Director Dr Randeep Guleria Says: ਬ੍ਰਿਟੇਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਹੁਣ ਭਾਰਤ ਵਿੱਚ ਦਸਤਕ ਦੇ ਚੁੱਕਿਆ ਹੈ। ਦੇਸ਼ ਵਿੱਚ ਹੁਣ ਤੱਕ ਦੋ ਦਰਜਨ ਦੇ ਕਰੀਬ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਲੱਛਣ ਹਨ । ਨਵੇਂ ਸਟ੍ਰੇਨ ਨੂੰ 70 ਫੀਸਦੀ ਜ਼ਿਆਦਾ ਇਨਫੈਕਟਿਡ ਦੱਸਿਆ ਜਾ ਰਿਹਾ ਹੈ । ਇਸ ਨਾਲ ਸਰਕਾਰ ਦੀ ਵੀ ਚਿੰਤਾ ਵੱਧ ਗਈ ਹੈ। ਉਥੇ ਹੀ, ਲੋਕ ਵੀ ਬਚਾਅ ਅਤੇ ਸਾਵਧਾਨੀ ਬਾਰੇ ਜਾਨਣਾ ਚਾਹੁੰਦੇ ਹਨ।
ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਨੂੰ ਲੈ ਕੇ ਏਮਜ਼ ਦੇ ਡਾਇਰੈਕਟਰ ਰਣਦੀਪ ਗੁਲੇਰੀਆ ਨੇ ਕਿਹਾ ਕਿ pre-epidemiological data ਤੋਂ ਪਤਾ ਚੱਲਦਾ ਹੈ ਕਿ ਕੋਰੋਨਾ ਵਾਇਰਸ ਨੇ ਕਈ ਥਾਵਾਂ ‘ਤੇ ਆਪਣਾ ਰੂਪ ਬਦਲ ਲਿਆ ਹੈ । ਬ੍ਰਿਟੇਨ ਦੇ ਨਵੇਂ ਕੋਰੋਨਾ ਸਟ੍ਰੇਨ ਨੂੰ ਲੈ ਕੇ ਸਭ ਤੋਂ ਵੱਡੀ ਚਿੰਤਾ ਦੀ ਗੱਲ ਇਹ ਹੈ ਕਿ ਇਹ ਜ਼ਿਆਦਾ ਇਨਫੈਕਟਿਡ ਹੈ ਅਤੇ ਤੇਜ਼ੀ ਨਾਲ ਫੈਲਦਾ ਹੈ।
ਏਮਜ਼ ਨਿਰਦੇਸ਼ਕ ਨੇ ਕਿਹਾ ਕਿ ਅਜਿਹਾ ਸੰਭਵ ਹੈ ਕਿ ਬ੍ਰਿਟੇਨ ਦਾ ਨਵਾਂ ਸਟ੍ਰੇਨ ਭਾਰਤ ਵਿੱਚ ਨਵੰਬਰ ਜਾਂ ਫਿਰ ਦਸੰਬਰ ਦੀ ਸ਼ੁਰੂਆਤ ਵਿੱਚ ਹੀ ਆ ਗਿਆ ਹੋਵੇ, ਪਰ ਭਾਰਤ ਵਿੱਚ ਪਿਛਲੇ ਕੁਝ ਹਫਤੇ ਦੌਰਾਨ ਕੋਰੋਨਾ ਦੇ ਮਾਮਲਿਆਂ ਵਿੱਚ ਜ਼ਿਆਦਾ ਵਾਧਾ ਨਹੀਂ ਹੋਇਆ ਹੈ । ਜੇਕਰ ਬ੍ਰਿਟੇਨ ਦਾ ਕੋਰੋਨਾ ਸਟ੍ਰੇਨ ਭਾਰਤ ਵਿੱਚ ਆ ਵੀ ਚੁੱਕਿਆ ਹੈ ਤਾਂ ਇਹ ਸਾਡੇ ਕੋਰੋਨਾ ਦੇ ਮਾਮਲੇ ਅਤੇ hospitalization ‘ਤੇ ਅਸਰ ਪਾ ਸਕਦਾ ਹੈ । ਅਜਿਹੇ ਵਿੱਚ ਸਾਨੂੰ ਹੁਣ ਜ਼ਿਆਦਾ ਸਾਵਧਾਨੀ ਰੱਖਣ ਦੀ ਜ਼ਰੂਰਤ ਹੈ ਤਾਂ ਕਿ ਇਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ।
ਦੱਸ ਦੇਈਏ ਕਿ ਸਰਕਾਰ ਨੇ ਯੂਰਪੀਅਨ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਹੈ । 25 ਨਵੰਬਰ ਤੋਂ 23 ਦਸੰਬਰ ਤੱਕ ਕੁੱਲ 33 ਹਜ਼ਾਰ ਲੋਕ ਯੂਕੇ ਤੋਂ ਭਾਰਤ ਲਈ ਵੱਖ-ਵੱਖ ਹਵਾਈ ਅੱਡਿਆਂ ‘ਤੇ ਉਤਰੇ ਸਨ। ਇਨ੍ਹਾਂ ਵਿੱਚੋਂ 114 ਵਿਅਕਤੀ ਕੋਰੋਨਾ ਪਾਜ਼ੀਟਿਵ ਮਿਲੇ । ਉਨ੍ਹਾਂ ਦੇ ਨਮੂਨੇ ਭਾਰਤ ਵਿੱਚ 10 ਵੱਖ-ਵੱਖ ਪ੍ਰਯੋਗਸ਼ਾਲਾਵਾਂ ਵਿੱਚ ਜੀਨੋਮ ਸੀਕਨਸਿੰਗ ਲਈ ਭੇਜੇ ਗਏ ਸਨ, ਜਿਸ ਤੋਂ ਪਤਾ ਲੱਗਿਆ ਕਿ 6 ਵਿਅਕਤੀਆਂ ਵਿੱਚ ਕੋਰੋਨਾ ਵਾਇਰਸ ਦਾ ਨਵਾਂ ਸਟ੍ਰੇਨ ਮਿਲਿਆ ਹੈ।
ਇਹ ਵੀ ਦੇਖੋ: ਮੀਟਿੰਗ ਤੋਂ ਬਾਹਰ ਆ ਕੇ ਸੁਣੋ ਕੀ ਬੋਲੇ ਕਿਸਾਨ, ਜਾਣੋ ਸਰਕਾਰ ਕਿਹੜੀਆਂ ਮੰਗਾ ਤੇ ਸਹਿਮਤ ਹੋਈ