ਭਾਰਤੀ ਹਵਾਈ ਸੈਨਾ ਨਾਲ ਸਬੰਧਤ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਬੁੱਧਵਾਰ ਨੂੰ ਭਾਰਤੀ ਹਵਾਈ ਸੈਨਾ ਦਾ ਇੱਕ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋ ਗਿਆ ਹੈ। ਹਾਦਸੇ ਤੋਂ ਬਾਅਦ ਜਹਾਜ਼ ਦਾ ਮਲਬਾ ਮੌਕੇ ‘ਤੇ ਖਿੰਡਿਆ ਹੋਇਆ ਹੈ। ਲੜਾਕੂ ਜਹਾਜ਼ ਦੇ ਹਾਦਸੇ ਦੀ ਇਹ ਘਟਨਾ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਤੋਂ ਦੱਸੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ਹਾਦਸਾਗ੍ਰਸਤ ਹੋਇਆ ਜਹਾਜ਼ ਭਾਰਤੀ ਹਵਾਈ ਸੈਨਾ ਦਾ ਇੱਕ ਜੈਗੁਆਰ ਲੜਾਕੂ ਜਹਾਜ਼ ਹੈ। ਇਹ ਜਹਾਜ਼ ਚੁਰੂ ਜ਼ਿਲ੍ਹੇ ਦੇ ਨੇੜੇ ਹਾਦਸਾਗ੍ਰਸਤ ਹੋਇਆ ਹੈ। ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਰਤਨਗੜ੍ਹ ਇਲਾਕੇ ਵਿੱਚ ਦੁਪਹਿਰ 12:40 ਵਜੇ ਦੇ ਕਰੀਬ ਹਵਾਈ ਸੈਨਾ ਦਾ ਜੈਗੁਆਰ ਜਹਾਜ਼ ਹਾਦਸਾਗ੍ਰਸਤ ਹੋ ਗਿਆ।
ਇਹ ਵੀ ਪੜ੍ਹੋ : ਮੋਹਾਲੀ ਤੋਂ ਡਿਊਟੀ ਕਰ ਕੇ ਪਰਤ ਰਿਹਾ ਪੁਲਿਸ ਮੁਲਾਜ਼ਮ ਸ਼ੱਕੀ ਹਾਲਤਾਂ ‘ਚ ਲਾਪਤਾ, ਪਿੰਡ ਭਨਰੀ ਨੇੜੇ ਮਿਲੀ ਕਾਰ
ਹੁਣ ਸਾਹਮਣੇ ਆਈ ਜਾਣਕਾਰੀ ਅਨੁਸਾਰ, ਉਸ ਜਗ੍ਹਾ ਤੋਂ ਦੋ ਲਾਸ਼ ਵੀ ਬਰਾਮਦ ਕੀਤੀ ਗਈ ਹੈ ਜਿੱਥੇ ਲੜਾਕੂ ਜਹਾਜ਼ ਹਾਦਸਾਗ੍ਰਸਤ ਹੋਇਆ ਸੀ। ਅਜੇ ਤੱਕ ਇਹ ਖੁਲਾਸਾ ਨਹੀਂ ਹੋਇਆ ਹੈ ਕਿ ਇਹ ਲਾਸ਼ ਕਿਸਦੀ ਹੈ। ਰਾਜਲਦੇਸਰ ਪੁਲਿਸ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਜਹਾਜ਼ ਇੱਕ ਖੇਤ ਵਿੱਚ ਹਾਦਸਾਗ੍ਰਸਤ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























