ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਅਹਿਮਦਾਬਾਦ ਦੇ ਮੇਘਾਨੀ ਇਲਾਕੇ ਵਿਚ ਵਾਪਰਿਆ। ਹਾਦਸੇ ਤੋਂ ਬਾਅਦ ਅਸਮਾਨ ਵਿਚ ਧੂੰਏਂ ਦਾ ਗੁਬਾਰ ਦਿਖਾਈ ਦਿੱਤਾ।ਦੱਸਿਆ ਜਾ ਰਿਹਾ ਹੈ ਹਾਦਸਾ ਏਅਰਪੋਰਟ ’ਤੇ ਜਹਾਜ਼ ਦੇ ਟੇਕਆਫ਼ ਦੌਰਾਨ ਵਾਪਰਿਆ।
ਮੁੱਢਲੀ ਜਾਣਕਾਰੀ ਅਨੁਸਾਰ ਹਾਦਸੇ ਦੌਰਾਨ ਜਹਾਜ਼ ਵਿਚ 242 ਯਾਤਰੀ ਸਵਾਰ ਦੱਸੇ ਜਾ ਰਹੇ ਹਨ। ਮੌਕੇ ’ਤੇ ਬਚਾਅ ਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਜਹਾਜ਼ ਅਹਿਮਦਾਬਾਦ ਤੋਂ ਲੰਡਨ ਜਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -: