ਏਅਰ ਇੰਡੀਆ ਦੇ ਇੱਕ ਜਹਾਜ਼ ਦੀ ਕੇਰਲ ਦੇ ਕੋਚੀ ਵਿੱਚ ਐਮਰਜੈਂਸੀ ਲੈਂਡਿੰਗ ਹੋਈ ਹੈ। ਇਹ ਜਹਾਜ਼ ਕੋਚੀ ਤੋਂ ਸ਼ਾਰਜਾਹ ਜਾ ਰਿਹਾ ਸੀ। ਇੱਕ ਯਾਤਰੀ ਵੱਲੋਂ ਜਹਾਜ਼ ਵਿੱਚ ਸ਼ੱਕੀ ਬਦਬੂ ਆਉਣ ਤੋਂ ਬਾਅਦ ਜਹਾਜ਼ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਇਹ ਘਟਨਾ 2 ਅਗਸਤ ਦੀ ਰਾਤ ਦੀ ਦੱਸੀ ਜਾ ਰਹੀ ਹੈ।
ਸੂਤਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਨੂੰ ਕੋਚੀ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ। ਦਰਅਸਲ, ਜਿਵੇਂ ਹੀ ਜਹਾਜ਼ ਨੇ ਉਡਾਨ ਭਰੀ, ਇਕ ਯਾਤਰੀ ਨੇ ਸੜਨ ਦੀ ਬਦਬੂ ਆਉਣ ਦੀ ਸੂਚਨਾ ਦਿੱਤੀ ਸੀ। ਏਅਰਲਾਈਨ ਦੇ ਇਕ ਸੂਤਰ ਨੇ ਦੱਸਿਆ ਕਿ ਕੋਚੀ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਬਾਅਦ ਇਕ ਯਾਤਰੀ ਨੇ ਅੰਦਰੋਂ ਸੜਨ ਦੀ ਬਦਬੂ ਆ ਰਹੀ ਸੀ। ਅਧਿਕਾਰੀਆਂ ਨੇ ਸਾਵਧਾਨੀ ਦੇ ਤੌਰ ‘ਤੇ ਫਲਾਈਟ ਨੂੰ ਕੋਚੀ ਹਵਾਈ ਅੱਡੇ ‘ਤੇ ਉਤਾਰਨ ਦਾ ਫੈਸਲਾ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਹਵਾਈ ਅੱਡੇ ‘ਤੇ ਉਤਰਨ ਤੋਂ ਬਾਅਦ ਜਹਾਜ਼ ਦੀ ਜਾਂਚ ਕੀਤੀ ਗਈ। ਹਾਲਾਂਕਿ ਇਸ ਦੌਰਾਨ ਜਹਾਜ਼ ‘ਚ ਸਭ ਕੁਝ ਠੀਕ-ਠਾਕ ਸੀ। ਏਅਰਲਾਈਨ ਅਧਿਕਾਰੀਆਂ ਨੇ ਯਾਤਰੀਆਂ ਲਈ ਇਕ ਹੋਰ ਜਹਾਜ਼ ਦਾ ਪ੍ਰਬੰਧ ਕੀਤਾ। ਥੋੜ੍ਹੀ ਦੇਰ ਬਾਅਦ ਜਹਾਜ਼ ਸ਼ਾਰਜਾਹ ਲਈ ਰਵਾਨਾ ਹੋ ਗਿਆ। ਜਹਾਜ਼ ‘ਚ ਕਰੀਬ 175 ਯਾਤਰੀ ਸਵਾਰ ਸਨ।