ਅਗਲੇ ਮਹੀਨੇ ਪੰਜਾਬ ਅਤੇ ਯੂਪੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬਿਆਂ ਦਾ ਸਿਆਸੀ ਪਾਰਾ ਪੂਰੇ ਸਿਖਰਾਂ ‘ਤੇ ਹੈ। ਇਸ ਵਿਚਕਾਰ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।
ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਯੂਪੀ ਚੋਣਾਂ ਦੇ ਪਹਿਲੇ ਅਤੇ ਦੂਜੇ ਪੜਾਅ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸੀਐਮ ਯੋਗੀ ਆਦਿਤਿਆਨਾਥ ਨੂੰ ਗੋਰਖਪੁਰ ਸ਼ਹਿਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਬੀਜੇਪੀ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਅਖਿਲੇਸ਼ ਯਾਦਵ ਨੇ ਸੀਐਮ ਯੋਗੀ ‘ਤੇ ਤੰਜ ਕਸਿਆ ਹੈ। ਅਖਿਲੇਸ਼ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਘਰ ਹੀ ਰਹਿਣਾ ਪਵੇਗਾ। ਉਨ੍ਹਾਂ ਨੂੰ ਘਰ ਜਾਣ ਦੀਆਂ ਬਹੁਤ-ਬਹੁਤ ਵਧਾਈਆਂ।
ਅਖਿਲੇਸ਼ ਨੇ ਕਿਹਾ ਕਿ ਯੋਗੀ ਭਾਜਪਾ ਦੇ ਮੈਂਬਰ ਨਹੀਂ ਹਨ, ਇਸ ਲਈ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ। ਜਿਸ ਮੁੱਖ ਮੰਤਰੀ ਨੇ ਗੋਰਖਪੁਰ ‘ਚ ਮੈਟਰੋ ਨਹੀਂ ਚਲਾਈ, ਜੋ ਸੀਵਰੇਜ ਲਾਈਨ ਨਹੀਂ ਵਿਛਾ ਸਕਿਆ, ਜਿਸ ਨੇ ਬਿਜਲੀ ਮਹਿੰਗੀ ਕਰ ਦਿੱਤੀ, ਜਨਤਾ ਉਸ ਤੋਂ ਕੀ ਉਮੀਦ ਕਰੇਗੀ। ਅਖਿਲੇਸ਼ ਯਾਦਵ ਨੇ ਕਿਹਾ ਕਿ ਸਮਾਜਵਾਦੀ ਪਾਰਟੀ ਗੋਰਖਪੁਰ ਦੀਆਂ ਸਾਰੀਆਂ ਸੀਟਾਂ ‘ਤੇ ਜਿੱਤ ਦਰਜ ਕਰੇਗੀ। ਅਖਿਲੇਸ਼ ਨੇ ਕਿਹਾ ਕਿ ਯੂਪੀ ਦੇ 80 ਫੀਸਦੀ ਲੋਕ ਸਾਡੇ ਨਾਲ ਹਨ। ਇਸ ਵਾਰ ਜਨਤਾ ਨੇ ਸਰਕਾਰ ਬਦਲਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪ੍ਰਗਤੀਵਾਦੀ ਰਾਜਨੀਤੀ ਕਰ ਰਹੇ ਹਨ।
ਅਖਿਲੇਸ਼ ਯਾਦਵ ਨੇ ਦੋਵਾਂ ਉਪ ਮੁੱਖ ਮੰਤਰੀਆਂ ‘ਤੇ ਵੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਸ਼ਵ ਪ੍ਰਸਾਦ ਮੌਰਿਆ ਨੂੰ ਮੁੱਖ ਮੰਤਰੀ ਨਹੀਂ ਬਣਨ ਦਿੱਤਾ ਗਿਆ। ਅਖਿਲੇਸ਼ ਨੇ ਕਿਹਾ ਕਿ ਹੁਣ ਕਿਸੇ ਵੀ ਭਾਜਪਾ ਜਾਂ ਕਿਸੇ ਹੋਰ ਪਾਰਟੀ ਦੇ ਨੇਤਾ ਨੂੰ ਸਮਾਜਵਾਦੀ ਪਾਰਟੀ ‘ਚ ਸ਼ਾਮਿਲ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਕਈ ਵਿਧਾਨ ਸਭਾ ਸੀਟਾਂ ਦੀ ਬਲੀ ਦੇ ਕੇ ਦੂਜੀਆਂ ਪਾਰਟੀਆਂ ਨਾਲ ਜੁੜ ਰਹੀ ਹੈ। ਅਸੀਂ ਬਹੁਤ ਕੁਰਬਾਨੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ : ਨਨ ਮਾਮਲਾ : 39 ਗਵਾਹੀਆਂ ਦੇ ਬਾਵਜੂਦ ਬਰੀ ਹੋਇਆ 13 ਵਾਰ ਜ਼ਬਰ ਜਨਾਹ ਦਾ ਆਰੋਪੀ
ਅਖਿਲੇਸ਼ ਨੇ ਕਿਹਾ ਕਿ ਭਾਜਪਾ ਦੀ ਵਿਕਟ ਪਹਿਲਾਂ ਹੀ ਹਿੱਟ ਹੋ ਗਈ ਹੈ, ਰਨ ਆਊਟ ਹੋ ਗਈ ਹੈ, ਪੈਵੇਲੀਅਨ ਤੋਂ ਬਾਹਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦ ਸਮਾਜਵਾਦੀ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ। ਕੋਸ਼ਿਸ਼ ਕੀਤੀ ਜਾਵੇਗੀ ਕਿ 2012 ਦੇ ਮੈਨੀਫੈਸਟੋ ਵਾਂਗ ਸਿੱਖਿਆ, ਸਿਹਤ, ਸਮਾਜਿਕ ਸਕੀਮਾਂ ਆਦਿ ਦਾ ਧਿਆਨ ਰੱਖਿਆ ਜਾਵੇਗਾ। ਬਿਜਲੀ ਦੇ ਮੁੱਦੇ ‘ਤੇ ਵੀ ਅਖਿਲੇਸ਼ ਯਾਦਵ ਨੇ ਯੋਗੀ ਆਦਿੱਤਿਆਨਾਥ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਵਿੱਚ ਯੋਗੀ ਦੇ ਮੂੰਹੋਂ ਕਿਸੇ ਨੇ ਪਾਵਰ ਪਲਾਂਟ ਦਾ ਨਾਂ ਤੱਕ ਨਹੀਂ ਸੁਣਿਆ। ਅਖਿਲੇਸ਼ ਯਾਦਵ ਨੇ ਕਿਹਾ ਕਿ ਅਸੀਂ ਸੂਰਜੀ ਊਰਜਾ ‘ਤੇ ਵੀ ਕੰਮ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -: