Akhilesh yadav corona positive : ਬੀਤੇ ਕੁੱਝ ਦਿਨਾਂ ਤੋਂ ਭਾਰਤ ਵਿੱਚ ਵੱਧ ਰਹੀ ਕੋਰੋਨਾ ਦੀ ਰਫਤਾਰ ਨੇ ਫਿਰ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਦੇਸ਼ ਵਿੱਚ ਅਪ੍ਰੈਲ ਮਹੀਨੇ ਵਿਚ ਇਕ ਵਾਰ ਫਿਰ ਕੋਰੋਨਾ ਦੇ ਕੇਸ ਤੇਜ਼ੀ ਨਾਲ ਵਧਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਹੁਣ ਕੋਰੋਨਾ ਨਾਲ ਜੁੜੀ ਵੱਡੀ ਖਬਰ ਯੂਪੀ ਤੋਂ ਆ ਰਹੀ ਹੈ, ਜਿੱਥੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਕੋਰੋਨਾ ਪੌਜੇਟਿਵ ਪਾਏ ਗਏ ਹਨ। ਅਖਿਲੇਸ਼ ਨੇ ਬੁੱਧਵਾਰ ਸਵੇਰੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਕੋਰੋਨਾ ਪੌਜੇਟਿਵ ਪਾਏ ਜਾਣ ਤੋਂ ਬਾਅਦ ਅਖਿਲੇਸ਼ ਯਾਦਵ ਨੇ ਆਪਣੇ ਆਪ ਨੂੰ ਆਈਸੋਲੇਟ ਕਰ ਲਿਆ ਹੈ।
ਸਪਾ ਮੁਖੀ ਅਖਿਲੇਸ਼ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ, “ਹੁਣੇ-ਹੁਣੇ ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਸਕਾਰਾਤਮਕ ਆਈ ਹੈ। ਮੈਂ ਆਪਣੇ ਆਪ ਨੂੰ ਵੱਖ ਕਰ ਲਿਆ ਹੈ ਅਤੇ ਘਰ ਵਿੱਚ ਹੀ ਇਲਾਜ਼ ਸ਼ੁਰੂ ਹੋ ਗਿਆ ਹੈ। ਜੋ ਪਿੱਛਲੇ ਦਿਨਾਂ ਵਿੱਚ ਮੇਰੇ ਸੰਪਰਕ ਵਿੱਚ ਆਏ ਹਨ, ਸਭ ਨੂੰ ਨਿਮਰਤਾ ਸਹਿਤ ਬੇਨਤੀ ਹੈ ਕਿ ਉਹ ਵੀ ਇਸਦੀ ਜਾਂਚ ਕਰਵਾ ਲੈਣ। ਉਨ੍ਹਾਂ ਨੂੰ ਕੁੱਝ ਦਿਨਾਂ ਲਈ ਆਈਸੋਲੇਟ ਰਹਿਣ ਦੀ ਬੇਨਤੀ ਵੀ ਹੈ।” ਤੁਹਾਨੂੰ ਦੱਸ ਦੇਈਏ ਕਿ ਹਾਲ ਹੀ ਵਿੱਚ ਅਖਿਲੇਸ਼ ਯਾਦਵ ਨੇ ਉਤਰਾਖੰਡ ਦੇ ਹਰਿਦੁਆਰ ਵਿੱਚ ਕੁੰਭ ਦਾ ਦੌਰਾ ਕੀਤਾ ਸੀ, ਜਿੱਥੇ ਉਹ ਆਪਣੇ ਸਮਰਥਕਾਂ ਅਤੇ ਕਈ ਸੰਤਾਂ ਨੂੰ ਮਿਲਿਆ ਸੀ।
ਇਹ ਵੀ ਦੇਖੋ : Quarantine Center ‘ਚ ਦਾਰੂ ਪਾਰਟੀ, DC ਦੇ ਕਰੀਬੀ ਦਾ ਕਾਰਨਾਮਾ, ਹੁਣ ਨਹੀਂ ਕੁਝ ਕਹਿੰਦਾ ਕੋਰੋਨਾ