Akhilesh yadav protest: ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 12 ਵਾਂ ਦਿਨ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 12 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਕਿਸਾਨਾਂ ਨੇ ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ। ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸੀ ਪਾਰਾ ਵੀ ਲਗਾਤਾਰ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਵੀ ਖੇਤੀਬਾੜੀ ਕਾਨੂੰਨ ਖਿਲਾਫ ਦੰਗਲ ਜਾਰੀ ਹੈ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅੱਜ ਕਿਸਾਨ ਯਾਤਰਾ ਦੀ ਸ਼ੁਰੂਆਤ ਕਰ ਰਹੇ ਹਨ ਪਰ ਉਨ੍ਹਾਂ ਨੂੰ ਲਖਨਊ ‘ਚ ਉਨ੍ਹਾਂ ਦੇ ਘਰ ਨੇੜੇ ਹੀ ਰੋਕਿਆ ਜਾ ਰਿਹਾ ਹੈ। ਅਖਿਲੇਸ਼ ਯਾਦਵ ਨੇ ਇਸੇ ਮੁੱਦੇ ‘ਤੇ ਇੱਕ ਟਵੀਟ ਕਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ, ਅਖਿਲੇਸ਼ ਯਾਦਵ ਨੇ ਟਵੀਟ ਕਰ ਲਿਖਿਆ, “ਜਿੱਥੋਂ ਤੱਕ ਮੈਂ ਵੇਖ ਸਕਦੇ ਹਾਂ, ਲੋਕ ਤੁਹਾਡੇ ਵਿਰੁੱਧ ਨੇ, ਹੇ ਜ਼ੁਲਮ ਕਰਨ ਵਾਲੇ ਹਾਕਮ, ਤੋਂ ਕਿਸ-ਕਿਸ ਨੂੰ ਗ੍ਰਿਫਤਾਰ ਕਰੇਗਾ?”
ਅਖਿਲੇਸ਼ ਯਾਦਵ ਨੇ ਕਿਹਾ ਕਿ ਉਨ੍ਹਾਂ ਦੇ ਵਾਹਨ ਜ਼ਬਤ ਕਰ ਲਏ ਗਏ ਹਨ। ਸਾਰੇ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਅਖਿਲੇਸ਼ ਯਾਦਵ ਪੈਦਲ ਹੀ ਕਨੌਜ ਲਈ ਰਵਾਨਾ ਹੋ ਰਹੇ ਹਨ ਅਤੇ ਹੁਣ ਸੜਕ ਦੇ ਵਿਚਕਾਰ ਧਰਨੇ ‘ਤੇ ਬੈਠ ਗਏ ਹਨ। ਅਖਿਲੇਸ਼ ਯਾਦਵ ਨੇ ਕਿਹਾ ਕਿ ਮੈਂ ਕਨੌਜ ਜਾ ਰਿਹਾ ਹਾਂ, ਕਾਰ ਰੋਕ ਦਿੱਤੀ ਗਈ ਹੈ ਪਰ ਮੈਂ ਜਿੱਥੋਂ ਤੱਕ ਚੱਲ ਸਕਾਂਗਾ ਮੈ ਪੈਦਲ ਹੀ ਜਾਵਾਂਗਾ। ਅਖਿਲੇਸ਼ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਇੱਕ ਅਜਿਹਾ ਕਾਨੂੰਨ ਲਿਆਂਦਾ ਗਿਆ ਹੈ ਜੋ ਕਿਸਾਨਾਂ ਨੂੰ ਬਰਬਾਦ ਕਰ ਦੇਵੇਗਾ। ਅਖਿਲੇਸ਼ ਯਾਦਵ ਨੇ ਕਿਹਾ ਕਿ ਉਨ੍ਹਾਂ ਦੇ ਵਰਕਰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਗ੍ਰਿਫਤਾਰੀਆਂ ਦੇ ਰਹੇ ਹਨ, ਪਰ ਹੁਣ ਸਾਨੂੰ ਕਨੌਜ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਜੇ ਸਾਨੂੰ ਜੇਲ੍ਹ ਵਿੱਚ ਬੰਦ ਕਰਨਾ ਹੈ, ਤਾਂ ਸਾਨੂੰ ਜੇਲ੍ਹ ਵਿੱਚ ਵੀ ਬੰਦ ਕਰ ਸਕਦੇ ਹੋ। ਸਮਾਜਵਾਦੀ ਪਾਰਟੀ ਦੇ ਵਰਕਰਾਂ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕੀਤਾ। ਇਸ ਸਮੇਂ ਦੌਰਾਨ ਸਪਾ ਵਰਕਰਾਂ ਨੇ ਲਖਨਊ ਸਣੇ ਕਈ ਸ਼ਹਿਰਾਂ ਵਿੱਚ ਬੈਰੀਕੇਡ ਤੋੜ ਦਿੱਤੇ, ਜਿਸ ਤੋਂ ਬਾਅਦ ਕਈ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
ਇਹ ਵੀ ਦੇਖੋ : 8 ਨੂੰ ਭਾਰਤ ਬੰਦ ਦੇ ਐਲਾਨ ਤੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਕੀਤੀ ਇਹ ਅਪੀਲ, ਸੁਣੋ Live