Akhilesh yadav protest: ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ‘ਦਿੱਲੀ ਚਲੋ’ ਅੰਦੋਲਨ ਦਾ ਅੱਜ 12 ਵਾਂ ਦਿਨ ਹੈ। ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ 12 ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਕਿਸਾਨਾਂ ਨੇ ਮੰਗਲਵਾਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ, ਅਤੇ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਲਗਾਤਾਰ ਡਟੇ ਹੋਏ ਹਨ। ਕਿਸਾਨ ਅੰਦੋਲਨ ਨੂੰ ਲੈ ਕੇ ਸਿਆਸੀ ਪਾਰਾ ਵੀ ਲਗਾਤਾਰ ਵੱਧਦਾ ਹੋਇਆ ਨਜ਼ਰ ਆ ਰਿਹਾ ਹੈ। ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਅੱਜ ਕਿਸਾਨ ਯਾਤਰਾ ਦੀ ਸ਼ੁਰੂਆਤ ਕਰ ਰਹੇ ਹਨ।
ਲਖਨਊ ਵਿੱਚ ਵੀ ਖੇਤੀਬਾੜੀ ਕਾਨੂੰਨ ਵਿਰੁੱਧ ਦੰਗਲ ਭੱਖਦਾ ਜਾ ਰਿਹਾ ਹੈ। ਕਨੌਜ ਜਾ ਰਹੇ ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੂੰ ਕਿਸਾਨ ਯਾਤਰਾ ਸ਼ੁਰੂ ਕਰਨ ਲਈ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪ੍ਰਸ਼ਾਸਨ ਨੇ ਪਹਿਲਾਂ ਲਖਨਊ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਬੈਰੀਕੇਡ ਲਗਾ ਦਿੱਤੇ ਸੀ, ਜਿਸ ਤੋਂ ਬਾਅਦ ਅਖਿਲੇਸ਼ ਨੇੜੇ ਹੀ ਧਰਨੇ ‘ਤੇ ਬੈਠ ਗਏ ਸੀ। ਪਰ ਹੁਣ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਖਿਲੇਸ਼ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਗੱਡੀਆਂ ਨੂੰ ਜ਼ਬਤ ਕਰ ਲਿਆ ਹੈ। ਹਿਰਾਸਤ ਵਿੱਚ ਲੈਣ ਤੋਂ ਬਾਅਦ ਅਖਿਲੇਸ਼ ਯਾਦਵ ਨੂੰ ਈਕੋ ਗਾਰਡਨ ਭੇਜਿਆ ਜਾ ਰਿਹਾ ਹੈ, ਜਿਥੇ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਿਆ ਜਾਵੇਗਾ।
ਇਸ ਤੋਂ ਪਹਿਲਾ ਅਖਿਲੇਸ਼ ਯਾਦਵ ਨੇ ਇਸੇ ਮੁੱਦੇ ‘ਤੇ ਇੱਕ ਟਵੀਟ ਕਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ, ਅਖਿਲੇਸ਼ ਯਾਦਵ ਨੇ ਟਵੀਟ ਕਰ ਲਿਖਿਆ, “ਜਿੱਥੋਂ ਤੱਕ ਮੈਂ ਵੇਖ ਸਕਦੇ ਹਾਂ, ਲੋਕ ਤੁਹਾਡੇ ਵਿਰੁੱਧ ਨੇ, ਹੇ ਜ਼ੁਲਮ ਕਰਨ ਵਾਲੇ ਹਾਕਮ, ਤੋਂ ਕਿਸ-ਕਿਸ ਨੂੰ ਗ੍ਰਿਫਤਾਰ ਕਰੇਗਾ?”