akhilesh yadav says: ਲਖਨਊ : ਕਾਨਪੁਰ ਜ਼ਿਲੇ ਦੇ ਚੌਬੇਪੁਰ ‘ਚ ਪਿੱਛਲੇ ਹਫਤੇ 8 ਪੁਲਿਸ ਮੁਲਾਜ਼ਮਾਂ ਨੂੰ ਬੇਰਹਿਮੀ ਨਾਲ ਮਾਰਨ ਤੋਂ ਬਾਅਦ ਫਰਾਰ ਹੋਏ ਗੈਂਗਸਟਰ ਵਿਕਾਸ ਦੂਬੇ ਨੂੰ ਵੀਰਵਾਰ ਸਵੇਰੇ ਉਜੈਨ ਦੇ ਮਹਾਕਾਲ ਮੰਦਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਯੂਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਟਵੀਟ ਕਰਕੇ ਗੈਂਗਸਟਰ ਦੀ ਗ੍ਰਿਫਤਾਰੀ ‘ਤੇ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਸਪੱਸ਼ਟ ਕਰੇ ਕਿ ਇਹ ਆਤਮ ਸਮਰਪਣ ਹੈ ਜਾਂ ਗਿਰਫਤਾਰੀ। ਅਖਿਲੇਸ਼ ਯਾਦਵ ਨੇ ਟਵੀਟ ਕਰਕੇ ਲਿਖਿਆ, “ਖ਼ਬਰਾਂ ਆ ਰਹੀਆਂ ਹਨ ਕਿ ‘ਕਾਨਪੁਰ-ਕਾਂਡ’ ਦਾ ਮੁੱਖ ਦੋਸ਼ੀ ਪੁਲਿਸ ਹਿਰਾਸਤ ਵਿੱਚ ਹੈ। ਜੇ ਇਹ ਸੱਚ ਹੈ ਤਾਂ ਸਰਕਾਰ ਨੂੰ ਸਾਫ ਕਰਨਾ ਚਾਹੀਦਾ ਹੈ ਕਿ ਇਹ ਆਤਮ ਸਮਰਪਣ ਹੈ ਜਾਂ ਗਿਰਫਤਾਰੀ। ਉਸਦੇ ਮੋਬਾਈਲ ਦੀ ਸੀ ਡੀ ਆਰ ਵੀ ਜਨਤਕ ਕਰੋ ਤਾਂ ਜੋ ਸੱਚੀ ਮਿਲੀਭੁਗਤ ਦਾ ਪਰਦਾਫਾਸ਼ ਕੀਤਾ ਜਾ ਸਕੇ।”
ਜ਼ਿਕਰਯੋਗ ਹੈ ਕਿ ਕਾਨਪੁਰ ਦੇ ਚੌਬੇਪੁਰ ਵਿੱਚ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਫਰਾਰ ਵਿਕਾਸ ਦਿੱਲੀ-ਐਨਸੀਆਰ ਪਹੁੰਚਿਆ, ਪਰ ਪੁਲਿਸ ਦੇ ਜ਼ਬਰਦਸਤ ਗੁੱਸੇ ਤੋਂ ਬਾਅਦ ਉਹ ਮੱਧ ਪ੍ਰਦੇਸ਼ ਦੇ ਉਜੈਨ ਜ਼ਿਲ੍ਹੇ ਵਿੱਚ ਪਹੁੰਚ ਗਿਆ, ਜਿੱਥੇ ਉਸਨੂੰ ਐਮ ਪੀ ਪੁਲਿਸ ਨੇ ਮਹਾਕਾਲ ਮੰਦਰ ਦੇ ਬਾਹਰ ਗ੍ਰਿਫ਼ਤਾਰ ਕਰ ਲਿਆ। ਦੋਸ਼ੀ ਗੈਂਗਸਟਰ ਵਿਕਾਸ ਦੂਬੇ ਨੂੰ ਮੰਗਲਵਾਰ ਨੂੰ ਦਿੱਲੀ ਦੇ ਨਾਲ ਲਗਦੇ ਹਰਿਆਣਾ ਦੇ ਫਰੀਦਾਬਾਦ ਦੇ ਇੱਕ ਹੋਟਲ ਵਿੱਚ ਦੇਖਿਆ ਗਿਆ। ਪਰ ਜਦੋਂ ਪੁਲਿਸ ਉਥੇ ਛਾਪਾ ਮਾਰਨ ਲਈ ਪਹੁੰਚੀ ਤਾਂ ਉਹ ਉਥੋਂ ਨਿਕਲ ਗਿਆ ਸੀ।