Akhilesh yadav says: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 24 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਹਜ਼ਾਰਾਂ ਕਿਸਾਨ ਦਿੱਲੀ ਦੀ ਸਰਹੱਦ ‘ਤੇ ਡਟੇ ਹੋਏ ਹਨ। ਕੇਂਦਰ ਦੀ ਮੋਦੀ ਸਰਕਾਰ ਦਾ ਕਹਿਣਾ ਹੈ ਕਿ ਉਹ ਗੱਲਬਾਤ ਲਈ ਤਿਆਰ ਹੈ, ਪਰ ਕਿਸਾਨਾਂ ਦੀ ਮੰਗ ਹੈ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤਾਂ ਹੀ ਗੱਲਬਾਤ ਸੰਭਵ ਹੈ। ਕਿਸਾਨ ਅੰਦੋਲਨ ਦੇ ਦੌਰਾਨ ਸਿਆਸੀ ਪਾਰਾ ਵੀ ਕਾਫੀ ਚੜ੍ਹਿਆ ਹੋਇਆ ਹੈ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਰਕਾਰ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀਆਂ ਹਨ।
ਹੁਣ ਇੱਕ ਵਾਰ ਫਿਰ ਸਪਾ ਮੁਖੀ ਅਖਿਲੇਸ਼ ਯਾਦਵ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਅਖਿਲੇਸ਼ ਯਾਦਵ ਨੇ ਪੱਛਮੀ ਬੰਗਾਲ ਵਿੱਚ ਭਾਜਪਾ ਦੀ ਰੈਲੀ ਨੂੰ ਲੈ ਕੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜੇ ਪੱਛਮੀ ਬੰਗਾਲ ਵਿੱਚ ਭਾਜਪਾ ਨੂੰ ਰੈਲੀ ਕਰਨ ਦੇ ਲਈ ਕੋਈ ਕੋਰੋਨਾ ਨਹੀਂ ਹੈ ਤਾਂ ਸੰਸਦ ਦਾ ਸੈਸ਼ਨ ਚਲਾਉਣ ਲਈ ਦਿੱਲੀ ਵਿੱਚ ਕੋਰੋਨਾ ਕਿਉਂ ਹੈ ?ਭਾਜਪਾ ਸਰਕਾਰ ਸੰਸਦ ਵਿੱਚ ਕਿਸਾਨਾਂ ਦੇ ਹੱਕ ਵਿੱਚ ਲੋਕਾਂ ਦੇ ਨੁਮਾਇੰਦਿਆਂ ਦੇ ਗੁੱਸੇ ਤੋਂ ਬਚਣ ਲਈ ਕੋਰੋਨਾ ਨੂੰ ਬਹਾਨੇ ਵਜੋਂ ਵਰਤ ਰਹੀ ਹੈ। ਭਾਜਪਾ ਸੰਸਦੀ-ਸੰਵਿਧਾਨਕ ਪਰੰਪਰਾਵਾਂ ਦਾ ਕਤਲੇਆਮ (ਕਤਲ ) ਕਰ ਰਹੀ ਹੈ। ਇਸ ਤੋਂ ਪਹਿਲਾ ਬਸਪਾ ਮੁਖੀ ਮਾਇਆਵਤੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਹਾਲ ਹੀ ਵਿੱਚ ਦੇਸ਼ ਵਿੱਚ ਲਾਗੂ ਕੀਤੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਅੰਦੋਲਿਤ ਕਿਸਾਨਾਂ ਦੇ ਨਾਲ ਅੜੀਅਲ ਰਵੱਈਆ ਨਹੀਂ ਬਲਕਿ ਉਨ੍ਹਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰਦਿਆਂ ਉਪਰੋਕਤ ਤਿੰਨ ਕਾਨੂੰਨਾਂ ਨੂੰ ਤੁਰੰਤ ਵਾਪਿਸ ਲੈਣਾ ਚਾਹੀਦਾ ਹੈ। ਬਸਪਾ ਦੀ ਇਹੀ ਮੰਗ।
ਇਹ ਵੀ ਦੇਖੋ : ਸਿੰਘੁ ਬਾਰਡਰ ਚ ਕਿਸਾਨ ਮੋਰਚਾ ਦੀ ਸਟੇਜ਼ ਅੱਗੇ ਮੁਸਲਿਮ ਭਾਈਚਾਰੇ ਨੇ ਕੀਤੀ ਨਮਾਜ਼ ਅਦਾ