ਯੂਪੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਅਗਲੀਆਂ ਵਿਧਾਨ ਸਭਾ ਚੋਣਾਂ ਯਾਨੀ 2022 ਨਹੀਂ ਲੜਨਗੇ।
ਤੁਹਾਨੂੰ ਦੱਸ ਦੇਈਏ ਕਿ ਯੂਪੀ ਵਿੱਚ ਅਗਲੇ ਸਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਜਿਸ ਲਈ ਸਾਰੀਆਂ ਪਾਰਟੀਆਂ ਤਿਆਰੀਆਂ ਵਿੱਚ ਜੁੱਟੀਆਂ ਹੋਈਆਂ ਹਨ। ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਅਖਿਲੇਸ਼ ਯਾਦਵ ਨੇ ਇਹ ਵੀ ਦੱਸਿਆ ਕਿ ਯੂਪੀ ਚੋਣਾਂ 2022 ਲਈ ਉਨ੍ਹਾਂ ਅਤੇ ਰਾਸ਼ਟਰੀ ਲੋਕ ਦਲ (ਆਰਐਲਡੀ) ਵਿਚਾਲੇ ਗਠਜੋੜ ਦਾ ਫੈਸਲਾ ਹੋ ਗਿਆ ਹੈ। ਸਿਰਫ਼ ਸੀਟਾਂ ਬਾਰੇ ਗੱਲ ਹੋਣੀ ਬਾਕੀ ਹੈ। ਅਖਿਲੇਸ਼ ਨੇ ਕਿਹਾ, “ਆਰਐਲਡੀ ਨਾਲ ਸਾਡਾ ਗਠਜੋੜ ਪੱਕਾ ਹੋ ਗਿਆ ਹੈ। ਬਸ ਸੀਟਾਂ ਦੀ ਵੰਡ ਹੋਣੀ ਬਾਕੀ ਹੈ।”
ਇਹ ਵੀ ਪੜ੍ਹੋ : ਪੰਜਾਬ ਦੇ ਕਿਸਾਨਾਂ ਨੂੰ ਖੰਡ ਮਿੱਲਾਂ ਦਾ ਵੱਡਾ ਝਟਕਾ, 360 ਰੁ: ‘ਤੇ ਗੰਨਾ ਬਾਂਡ ਕਰਨ ਤੋਂ ਇਨਕਾਰ
ਦੱਸ ਦੇਈਏ ਕਿ ਅਖਿਲੇਸ਼ ਯਾਦਵ ਫਿਲਹਾਲ ਆਜ਼ਮਗੜ੍ਹ ਸੀਟ ਤੋਂ ਸੰਸਦ ਮੈਂਬਰ ਹਨ। ਇਸ ਦੇ ਨਾਲ ਹੀ ਉਹ ਯੂਪੀ ਵਿੱਚ ਸਮਾਜਵਾਦੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਵੀ ਹਨ। ਕੀ ਚਾਚਾ ਸ਼ਿਵਪਾਲ ਯਾਦਵ ਦੀ ਪ੍ਰਗਤੀਸ਼ੀਲ ਸਮਾਜਵਾਦੀ ਪਾਰਟੀ ਲੋਹੀਆ (PSPL) ਵਿਧਾਨ ਸਭਾ ਚੋਣਾਂ ਵਿੱਚ ਸਪਾ ਵਿੱਚ ਸ਼ਾਮਿਲ ਹੋ ਸਕਦੀ ਹੈ? ਇਸ ਸਵਾਲ ‘ਤੇ ਅਖਿਲੇਸ਼ ਨੇ ਕਿਹਾ, “ਮੈਨੂੰ ਇਸ ਨਾਲ ਕੋਈ ਪਰੇਸ਼ਾਨੀ ਨਹੀਂ ਹੈ। ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ।”
ਵੀਡੀਓ ਲਈ ਕਲਿੱਕ ਕਰੋ -: