ਯੂਪੀ ਦੇ ਅਲੀਗੜ੍ਹ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ । ਹੁਣ ਤੱਕ 28 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇੱਕ ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ, ਜਿਸ ਦਾ ਜ਼ਿਲ੍ਹਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ।
ਉੱਥੇ ਹੀ ਜ਼ਿਆਦਾਤਰ ਮ੍ਰਿਤਕਾਂ ਦਾ ਪੋਸਟਮਾਰਟਮ ਕੀਤਾ ਜਾ ਚੁੱਕਿਆ ਹੈ, ਉੱਥੇ ਹੀ ਬਾਕੀ ਦੀਆਂ ਲਾਸ਼ਾਂ ਦਾ ਪੋਸਟ ਮਾਰਟਮ ਕੀਤਾ ਜਾ ਰਿਹਾ ਹੈ । ਦਰਅਸਲ, ਇਸ ਮਾਮਲੇ ਵਿੱਚ ਸੀਐਮ ਯੋਗੀ ਬਹੁਤ ਸਖਤ ਹੋ ਗਏ ਹਨ।
ਇਹ ਵੀ ਪੜ੍ਹੋ: ਭਾਰਤੀ ਹਵਾਈ ਫੌਜ ਦੀ ਤਾਕਤ ‘ਚ ਹੋਇਆ ਵਾਧਾ, 3 ਹੋਰ ਰਾਫੇਲ ਲੜਾਕੂ ਜਹਾਜ਼ਾਂ ਦੀ ਖੇਪ ਪਹੁੰਚੀ ਭਾਰਤ
ਲਾਪਰਵਾਹੀ ਦੇ ਦੋਸ਼ ਵਿੱਚ ਆਬਕਾਰੀ ਅਧਿਕਾਰੀ ਧੀਰਜ ਸ਼ਰਮਾ, ਆਬਕਾਰੀ ਇੰਸਪੈਕਟਰ ਰਾਜੇਸ਼ ਯਾਦਵ, ਇੰਸਪੈਕਟਰ ਚੰਦਰ ਪ੍ਰਕਾਸ਼ ਯਾਦਵ ਸਣੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ।
ਇਸ ਦੇ ਨਾਲ ਹੀ ਪੁਲਿਸ ਨੇ ਸ਼ਰਾਬ ਤਸਕਰੀ ਰੈਕੇਟ ਦੇ ਮਾਮਲੇ ਵਿੱਚ ਹੁਣ ਤੱਕ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ । ਇਸ ਦੇ ਨਾਲ ਹੀ ਇਸ ਮਾਮਲੇ ਵਿਚ 3 ਕੇਸ ਵੀ ਦਰਜ ਕੀਤੇ ਗਏ ਹਨ।
ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੀ ਇਹ ਘਟਨਾ ਅਲੀਗੜ ਦੇ ਕਰਸੂਆ ਪਿੰਡ ਦੀ ਹੈ । ਇਸ ਮਾਮਲੇ ਵਿੱਚ ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਸਥਾਨਕ ਠੇਕੇ ਤੋਂ ਹੀ ਸ਼ਰਾਬ ਪੀਤੀ ਸੀ, ਜਿਸ ਤੋਂ ਬਾਅਦ ਮੌਤਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ । ਇਸ ਦੇ ਨਾਲ ਹੀ ਇੱਕ ਦਰਜਨ ਤੋਂ ਵੱਧ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ ।