ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ਼ ਬਿਆਨ ਦੇਣ ਦੇ ਮਾਮਲੇ ਵਿੱਚ ਕਾਂਗਰਸ ਆਗੂ ਅਲਕਾ ਲਾਂਬਾ ਅਤੇ ਕਵੀ ਕੁਮਾਰ ਵਿਸ਼ਵਾਸ ਨੂੰ 26 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਇਸ ਦੌਰਾਨ ਕਾਂਗਰਸ ਆਗੂ ਅਲਕਾ ਲਾਂਬਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਪੰਜਾਬ ਪੁਲਿਸ ਦੇ ਨੋਟਿਸ ਤੋਂ ਡਰਨ ਵਾਲੀ ਨਹੀਂ ਹੈ। ਇਸ ਦੇ ਨਾਲ ਹੀ ਅਲਕਾ ਲਾਂਬਾ ਨੇ ਕਿਹਾ ਹੈ ਕਿ ਉਹ 26 ਅਪ੍ਰੈਲ ਨੂੰ ਪੰਜਾਬ ਪੁਲਿਸ ਸਾਹਮਣੇ ਪੇਸ਼ ਹੋਵੇਗੀ।
ਅਲਕਾ ਲਾਂਬਾ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਵੱਲੋਂ ਦਿੱਤੇ ਗਏ ਕਾਨੂੰਨੀ ਨੋਟਿਸ ਦੇ ਅਨੁਸਾਰ ਮੈਂ 26 ਅਪ੍ਰੈਲ ਮੰਗਲਵਾਰ ਨੂੰ ਸਵੇਰੇ 9 ਵਜੇ SIT ਦੇ ਸਾਹਮਣੇ ਪੇਸ਼ ਹੋਣ ਲਈ ਰੂਪਨਗਰ, ਪੰਜਾਬ ਜਾਵਾਂਗੀ। ਅਲਕਾ ਲਾਂਬਾ ਦਾ ਕਹਿਣਾ ਹੈ ਕਿ ਉਹ ਸੱਚਾਈ ਲਈ ਖੜ੍ਹੇਗੀ। ਕਾਂਗਰਸ ਨੇਤਾ ਨੇ ਕਿਹਾ, “ਮੈਂ ਜੋ ਕਿਹਾ, ਉਸ ‘ਤੇ ਹਮੇਸ਼ਾ ਕਾਇਮ ਰਹਾਂਗੀ । ਮੈਂ ਡਰਨ ਵਾਲਿਆਂ ਵਿੱਚੋਂ ਨਹੀਂ ਹਾਂ।”
ਇਹ ਵੀ ਪੜ੍ਹੋ: ਵੱਡੀ ਖ਼ਬਰ: ਕੋਰੋਨਾ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੰਜਾਬ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ
ਦੱਸ ਦੇਈਏ ਕਿ ਪੰਜਾਬ ਪੁਲਿਸ ਦੇ ਜਵਾਨ ਬੁੱਧਵਾਰ ਨੂੰ ਦਿੱਲੀ ਪਹੁੰਚੇ ਸਨ। ਅਲਕਾ ਲਾਂਬਾ ਤੋਂ ਇਲਾਵਾ ਕੁਮਾਰ ਵਿਸ਼ਵਾਸ ਖ਼ਿਲਾਫ਼ ਵੀ ਰੂਪਨਗਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਕੁਮਾਰ ਵਿਸ਼ਵਾਸ ਅਤੇ ਅਲਕਾ ਲਾਂਬਾ ਨੇ ਟਵੀਟ ਕਰਕੇ ਪੰਜਾਬ ਪੁਲਿਸ ਦੇ ਜਵਾਨਾਂ ਦੇ ਘਰ ਪਹੁੰਚਣ ਦੀ ਜਾਣਕਾਰੀ ਦਿੱਤੀ ਸੀ। ਦੋਵਾਂ ਆਗੂਆਂ ਨੂੰ 26 ਅਪ੍ਰੈਲ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਹਾਲਾਂਕਿ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਨੂੰ ਵਿਰੋਧੀ ਧਿਰ ਦਾ ਸਮਰਥਨ ਮਿਲਿਆ ਹੈ। ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਆਮ ਆਦਮੀ ਪਾਰਟੀ ਬਦਲੇ ਦੀ ਭਾਵਨਾ ਤਹਿਤ ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਖ਼ਿਲਾਫ਼ ਕਾਰਵਾਈ ਕਰ ਰਹੀ ਹੈ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”