All Educational Institutes in J&K: ਜੰਮੂ-ਕਸ਼ਮੀਰ ਦੇ ਸਾਰੇ ਸਕੂਲ-ਕਾਲਜ ਅਤੇ ਵਿਦਿਅਕ ਅਦਾਰੇ 31 ਦਸੰਬਰ ਤੱਕ ਬੰਦ ਰਹਿਣਗੇ । ਰਾਜ ਸਰਕਾਰ ਨੇ ਇਸ ਸਬੰਧੀ ਇੱਕ ਆਦੇਸ਼ ਜਾਰੀ ਕੀਤਾ ਹੈ । ਜੰਮੂ-ਕਸ਼ਮੀਰ ਵਿੱਚ ਇਹ ਫੈਸਲਾ ਕੋਰੋਨਾ ਦੇ ਲਗਾਤਾਰ ਵੱਧ ਰਹੇ ਕੇਸਾਂ ਅਤੇ ਭਾਰੀ ਬਰਫਬਾਰੀ ਕਾਰਨ ਲਿਆ ਗਿਆ ਹੈ । ਐਤਵਾਰ ਨੂੰ ਜੰਮੂ-ਕਸ਼ਮੀਰ ਵਿੱਚ 471 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ । ਇਸ ਦੇ ਨਾਲ ਹੀ ਪੀੜਤਾਂ ਦੀ ਕੁੱਲ ਸੰਖਿਆ 109,854 ਹੋ ਗਈ ਹੈ। ਇਸ ਸਬੰਧੀ ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਜੰਮੂ-ਕਸ਼ਮੀਰ ਵਿੱਚ 492 ਮਰੀਜ਼ਾਂ ਦਾ ਇਲਾਜ ਕੀਤਾ ਗਿਆ । ਇਸ ਦੇ ਨਾਲ ਲਾਗ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਸੰਖਿਆ 103,082 ਤੱਕ ਪਹੁੰਚ ਗਈ ਹੈ।
ਇੱਕ ਬੁਲੇਟਿਨ ਅਨੁਸਾਰ 471 ਨਵੇਂ ਮਾਮਲਿਆਂ ਵਿੱਚੋਂ 260 ਜੰਮੂ ਡਵੀਜ਼ਨ ਦੇ ਅਤੇ 211 ਕਸ਼ਮੀਰ ਡਵੀਜ਼ਨ ਦੇ ਹਨ । ਜੰਮੂ-ਕਸ਼ਮੀਰ ਵਿੱਚ ਹੁਣ ਤੱਕ 109,854 ਲੋਕ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਏ ਹਨ । ਐਤਵਾਰ ਨੂੰ 5 ਲੋਕਾਂ ਦੀ ਮੌਤ ਨਾਲ ਹੁਣ ਤੱਕ 1,685 ਮਰੀਜ਼ਾਂ ਦੀ ਮੌਤ ਹੋ ਗਈ ਹੈ । ਜਿਸ ਤੋਂ ਬਾਅਦ ਹੁਣ ਸਰਗਰਮ ਕੇਸਾਂ ਦੀ ਗਿਣਤੀ 5,087 ਹੈ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਵਿੱਚ ਪੰਚਾਇਤ ਜ਼ਿਮਨੀ ਚੋਣ ਦੇ ਪਹਿਲੇ ਪੜਾਅ ਵਿੱਚ ਪੰਚ ਆਸਾਮੀਆਂ ਲਈ 64 ਪ੍ਰਤੀਸ਼ਤ ਅਤੇ ਸਰਪੰਚ ਅਸਾਮੀਆਂ ਲਈ 57 ਪ੍ਰਤੀਸ਼ਤ ਮਤਦਾਨ ਦਰਜ ਕੀਤਾ ਗਿਆ । ਜ਼ਿਲ੍ਹਾ ਵਿਕਾਸ ਪਰਿਸ਼ਦ ਦੇ ਨਾਲ ਹੀ ਸ਼ਨੀਵਾਰ ਨੂੰ ਪੰਚਾਇਤਾਂ ਦੀਆਂ ਖਾਲੀ ਅਸਾਮੀਆਂ ਲਈ ਵੋਟਿੰਗ ਹੋਈ ਸੀ । ਪਿਛਲੇ ਸਾਲ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਨੂੰ ਰੱਦ ਕਰਨ ਤੋਂ ਬਾਅਦ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪਹਿਲੀ ਵਾਰ ਵੋਟਾਂ ਵਿੱਚ ਲੋਕਾਂ ਦਾ ਉਤਸ਼ਾਹ ਦੇਖਣ ਨੂੰ ਮਿਲਿਆ।
ਇਹ ਵੀ ਦੇਖੋ: ਪੰਜਾਬ ਦੇ 13 ਸਾਲਾ ਬੱਚੇ ਨੇ ਕੱਢਿਆ ਮੋਦੀ ਦਾ ਝੱਪ, ਰਗੜ ਕੇ ਰੱਖ ਦਿੱਤੀ ਮੋਦੀ ਸਰਕਾਰ