Allahabad HC Orders: ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਇਲਾਹਾਬਾਦ ਹਾਈ ਕੋਰਟ ਨੇ ਯੂਪੀ ਦੀ ਯੋਗੀ ਸਰਕਾਰ ਨੂੰ ਵੱਡਾ ਨਿਰਦੇਸ਼ ਦਿੱਤਾ ਹੈ । ਅਦਾਲਤ ਨੇ ਯੂਪੀ ਸਰਕਾਰ ਨੂੰ 26 ਅਪ੍ਰੈਲ ਤੱਕ ਪ੍ਰਯਾਗਰਾਜ, ਲਖਨਊ, ਵਾਰਾਣਸੀ, ਕਾਨਪੁਰ ਅਤੇ ਗੋਰਖਪੁਰ ਵਿੱਚ ਸਾਰੀਆਂ ਸੰਸਥਾਵਾਂ ਨੂੰ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੱਸ ਦੇਈਏ ਕਿ ਇਲਾਹਾਬਾਦ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਇਸ ਦੌਰਾਨ ਪੰਜ ਜ਼ਿਲ੍ਹਿਆਂ ਵਿੱਚ ਸਰਕਾਰੀ ਅਤੇ ਨਿੱਜੀ ਦਫਤਰ ਬੰਦ ਰਹਿਣਗੇ । ਇਸਦੇ ਨਾਲ ਸਿਰਫ ਜ਼ਰੂਰੀ ਸੇਵਾਵਾਂ ਨੂੰ ਛੋਟ ਦਿੱਤੀ ਜਾਵੇਗੀ। ਪੰਜਾਂ ਸ਼ਹਿਰਾਂ ਵਿੱਚ ਬੈਂਕ ਅਤੇ ATM ਖੁੱਲ੍ਹੇ ਰਹਿਣਗੇ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਸਰਕਾਰ ਨੇ ਪੂਰੇ ਰਾਜ ਵਿੱਚ ਮੁਕੰਮਲ ਲਾਕਡਾਊਨ ਤੋਂ ਪੂਰੀ ਤਰ੍ਹਾਂ ਇਨਕਾਰ ਕਰ ਦਿੱਤਾ ਹੈ। ਮੁੱਖ ਮੰਤਰੀ ਦਫਤਰ ਅਨੁਸਾਰ, “ਰਾਜ ਵਿੱਚ ਪੂਰਾ ਲਾਕਡਾਊਨ ਲਾਗੂ ਕਰਨ ਦੀ ਜ਼ਰੂਰਤ ਨਹੀਂ ਹੈ। ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਉੱਤਰ ਪ੍ਰਦੇਸ਼ ਵਿੱਚ ਵੀਕੈਂਡ ਲਾਕਡਾਊਨ ਜਾਰੀ ਰਹੇਗਾ।”
ਗੌਰਤਲਬ ਹੈ ਕਿ ਉੱਤਰ ਪ੍ਰਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 28,287 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ । ਰਾਜ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 2,08,000 ਹੈ। ਹੁਣ ਤੱਕ 6,61,311 ਲੋਕ ਠੀਕ ਹੋ ਚੁੱਕੇ ਹਨ। ਇਸ ਸਬੰਧੀ ਉੱਤਰ ਪ੍ਰਦੇਸ਼ ਦੇ ਵਧੀਕ ਮੁੱਖ ਸਕੱਤਰ ਜਾਣਕਾਰੀ ਨਵਨੀਤ ਸਹਿਗਲ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਰਾਜ ਵਿੱਚ 2,00,751 ਨਮੂਨਿਆਂ ਦੀ ਜਾਂਚ ਕੀਤੀ ਗਈ । ਜਿਨ੍ਹਾਂ ਵਿਚੋਂ 1 ਲੱਖ ਦੇ ਨਮੂਨੇ RT-PCR ਦੇ ਹਨ। ਰਾਜ ਵਿਚ ਹੁਣ ਤੱਕ 3,84,00,000 ਤੋਂ ਵੱਧ ਸੈਂਪਲਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ ।
ਇਹ ਵੀ ਦੇਖੋ: ਅੰਮ੍ਰਿਤਸਰ ਦੇ ਹਸਪਤਾਲ ‘ਚ ਬੁਰਾ ਹਾਲ, ਆਕਸੀਜਨ ਦੀ ਕਮੀ ਕਾਰਨ ਤੜਫ ਰਹੇ ਮਰੀਜ਼, ਖੌਫਨਾਕ ਤਸਵੀਰਾਂ