ਦੋ ਸਾਲਾ ਬਾਅਦ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਨੂੰ ਲੈ ਕੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਹੈ। ਅਮਰਨਾਥ ਦੀ ਯਾਤਰਾ ਅੱਜ ਤੋਂ ਰਸਮੀ ਤੌਰ ‘ਤੇ ਸ਼ੁਰੂ ਹੋ ਗਈ ਹੈ । ਕਰੀਬ 10 ਹਜ਼ਾਰ ਸ਼ਰਧਾਲੂ ਪਹਿਲਗਾਮ ਬੇਸ ਕੈਂਪ ਪਹੁੰਚ ਚੁੱਕੇ ਹਨ। ਦੱਸ ਦੇਈਏ ਕਿ ਅਮਰਨਾਥ ਯਾਤਰਾ 43 ਦਿਨਾਂ ਤੱਕ ਚੱਲੇਗੀ । ਅੱਜ ਤੋਂ ਸ਼ੁਰੂ ਹੋਈ ਯਾਤਰਾ 11 ਅਗਸਤ ਨੂੰ ਸਮਾਪਤ ਹੋਵੇਗੀ। ਇਸ ਯਾਤਰਾ ਵਿੱਚ 7-8 ਲੱਖ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।
ਪਹਿਲਗਾਮ ਅਤੇ ਬਾਲਟਾਲ ਬੇਸ ਕੈਂਪ ਤੋਂ ਹਰ ਰੋਜ਼ 10-10 ਹਜ਼ਾਰ ਸ਼ਰਧਾਲੂ ਬਾਬਾ ਬਰਫਾਨੀ ਦੇ ਦਰਸ਼ਨਾਂ ਲਈ ਜਾਣਗੇ । ਅੱਤਵਾਦੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਥਾਂ-ਥਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ । ਅਧਿਕਾਰੀਆਂ ਨੇ ਦੱਸਿਆ ਕਿ ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ (ਐੱਸ.ਏ.ਐੱਸ.ਬੀ.) ਨੇ ਪਵਿੱਤਰ ਗੁਫਾ ਵਿੱਚ ਕੁਦਰਤੀ ਤੌਰ ‘ਤੇ ਬਣੇ ਬਰਫੀਲੇ ਸ਼ਿਵਲਿੰਗ ਦੇ ਦਰਸ਼ਨਾਂ ਲਈ ਸਾਰੀਆਂ ਤਿਆਰੀਆਂ ਕਰ ਲਈਆਂ ਹਨ।
ਇਹ ਵੀ ਪੜ੍ਹੋ: ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ, ਚੱਲਣਗੀਆਂ ਤੇਜ਼ ਹਵਾਵਾਂ
ਇਸ ਯਾਤਰਾ ਸਬੰਧੀ ਜੰਮੂ-ਕਸ਼ਮੀਰ ਸਰਕਾਰ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਸਾਲ ਦੀ ਅਮਰਨਾਥ ਯਾਤਰਾ ਲਈ ਪਹਿਲਗਾਮ ਤੇ ਬਾਲਟਾਲ ਦੋਵੇਂ ਮਾਰਗਾਂ ‘ਤੇ ਹਰ 2 ਕਿਮੀ ਦੇ ਬਾਅਦ ਤੀਰਥ ਯਾਤਰੀਆਂ ਲਈ ਮੈਡੀਕਲ ਸੁਵਿਧਾਵਾਂ ਉਪਲਬਧ ਰਹਿਣਗੀਆਂ।
ਦੱਸ ਦੇਈਏ ਕਿ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨੇ ਬੁੱਧਵਾਰ ਨੂੰ ਜੰਮੂ ਬੇਸ ਕੈਂਪ ਤੋਂ ਸ਼ਰਧਾਲੂਆਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 4,890 ਸ਼ਰਧਾਲੂਆਂ ਦਾ ਪਹਿਲਾ ਜੱਥਾ ਬੁੱਧਵਾਰ ਤੜਕੇ 4 ਵਜੇ ਭਗਵਤੀ ਨਗਰ ਬੇਸ ਕੈਂਪ ਤੋਂ 176 ਵਾਹਨਾਂ ਵਿੱਚ ਰਵਾਨਾ ਹੋਇਆ ਅਤੇ ਕਾਫਲੇ ਦੇ ਰੂਪ ਵਿੱਚ ਕਸ਼ਮੀਰ ਘਾਟੀ ਲਈ ਰਵਾਨਾ ਹੋਇਆ।
ਵੀਡੀਓ ਲਈ ਕਲਿੱਕ ਕਰੋ -: