ਹਰਿਆਣਾ ਦੇ ਅੰਬਾਲਾ ‘ਚ ਨਸ਼ਿਆਂ ਦਾ ਕਾਰੋਬਾਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਅੰਬਾਲਾ ਛਾਉਣੀ ਅਤੇ ਸ਼ਹਿਰ ਹੀ ਨਹੀਂ ਪੇਂਡੂ ਖੇਤਰਾਂ ਵਿੱਚ ਵੀ ਨਸ਼ੇ ਦੀ ਸਪਲਾਈ ਹੋ ਰਹੀ ਹੈ। ਹਰਿਆਣਾ ਦੀ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ।
ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਬਰਾੜਾ ਇਲਾਕੇ ‘ਚੋਂ ਇਕ ਨਸ਼ਾ ਸਪਲਾਈ ਕਰਨ ਵਾਲੇ ਨੂੰ ਕਾਬੂ ਕੀਤਾ ਹੈ, ਜਿਸ ਦੇ ਕਬਜ਼ੇ ‘ਚੋਂ 11.10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਹਰੀ ਰਾਮ ਵਾਸੀ ਹਰਗੋਵਿੰਦਪੁਰਾ ਕਾਲੋਨੀ ਬਰਾੜਾ ਵਜੋਂ ਹੋਈ ਹੈ। ANC ਦੀ ਟੀਮ ਸੋਮਵਾਰ ਦੇਰ ਸ਼ਾਮ ਮਹਾਰਾਣਾ ਪ੍ਰਤਾਪ ਚੌਕ ਬਰਾੜਾ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਸੂਚਨਾ ਮਿਲੀ ਕਿ ਹਰੀ ਰਾਮ ਨਸ਼ਾ ਵੇਚਣ ਦਾ ਧੰਦਾ ਕਰਦਾ ਹੈ। ਟੀਮ ਨੇ ਹਰੀਗੋਵਿੰਦਪੁਰਾ ਕਲੋਨੀ ਦੇ ਪਿੱਛੇ ਨਾਕਾਬੰਦੀ ਕਰਕੇ ਪੈਦਲ ਆ ਰਹੇ ਮੁਲਜ਼ਮ ਨੂੰ ਕਾਬੂ ਕੀਤਾ, ਜਿਸ ਦੇ ਕਬਜ਼ੇ ਚੋਂ 11.10 ਗ੍ਰਾਮ ਹੈਰੋਇਨ ਬਰਾਮਦ ਹੋਈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਥਾਣਾ ਬਰਾੜਾ ਨੇ NDPS ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੰਬਾਲਾ ਪੁਲਿਸ ਨਸ਼ੇ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ ਪੂਰੀ ਤਰ੍ਹਾਂ ਐਕਸ਼ਨ ਮੋਡ ‘ਚ ਹੈ। ਅੰਬਾਲਾ ਪੁਲਿਸ ਨੇ ਪਿਛਲੇ ਇੱਕ ਮਹੀਨੇ ਵਿੱਚ ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।