amit shah attack on mamata benerjee: ਪੱਛਮੀ ਬੰਗਾਲ ਦੇ ਕੂਚਬਿਹਾਰ ‘ਚ ਅਮਿਤ ਸ਼ਾਹ ਨੇ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਮਮਤਾ ਬੈਨਰਜੀ ‘ਤੇ ਖੂਬ ਨਿਸ਼ਾਨਾ ਸਾਧਿਆ ਹੈ।ਉਨਾਂ੍ਹ ਨੇ ਕਿਹਾ ਕਿ ਮਮਤਾ ਬੈਨਰਜੀ ਦਾ ਨੰਦੀਗ੍ਰਾਮ ਤੋਂ ਹਾਰਨਾ ਤੈਅ ਹੈ।ਇਸੇ ਦੌਰਾਨ ਏਸੀਆਈ ਦੇ ਸੂਤਰਾਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅਸਾਮ ਈਵੀਐਮ ਮੁੱਦੇ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।ਅਸਾਮ ਦੇ ਕਰੀਮਗੰਜ ਜ਼ਿਲੇ ਵਿਚ ਇਕ ਪ੍ਰਾਈਵੇਟ ਕਾਰ ਵਿਚ ਵੋਟਿੰਗ ਮਸ਼ੀਨ ਈਵੀਐਮ ਮਿਲਣ ਤੋਂ ਬਾਅਦ ਹੰਗਾਮਾ ਹੋ ਗਿਆ। ਈਵੀਐਮ ਦੇ ਪਤਾ ਲੱਗਣ ਤੋਂ ਬਾਅਦ ਅਸਾਮ ਦੇ ਕਰੀਮਗੰਜ ਵਿਚ ਸਬੰਧਤ ਬੂਥ ‘ਤੇ ਚੋਣ ਰੱਦ ਕਰ ਦਿੱਤੀ ਗਈ ਹੈ।
ਚੋਣ ਕਮਿਸ਼ਨ ਨੇ ਚਾਰ ਚੋਣ ਅਧਿਕਾਰੀਆਂ ਨੂੰ ਮੁਅੱਤਲ ਵੀ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਇਸ ਮਾਮਲੇ ਸਬੰਧੀ ਕੇਸ ਦਰਜ ਕਰ ਲਿਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕਾਰ ਭਾਜਪਾ ਦੇ ਮੌਜੂਦਾ ਵਿਧਾਇਕ ਕ੍ਰਿਸ਼ਨੇਂਦੁ ਪੌਲ ਦੀ ਪਤਨੀ ਦੀ ਹੈ। ਚੋਣ ਕਮਿਸ਼ਨ ਨੇ ਜ਼ਿਲ੍ਹਾ ਚੋਣ ਅਧਿਕਾਰੀ ਤੋਂ ਇੱਕ ਵਿਸਥਾਰਤ ਰਿਪੋਰਟ ਤਲਬ ਕੀਤੀ ਹੈ।
ਬਾਹਲਾ ਕੱਬਾ ਹੈ ਇਹ ਪੁਲਿਸ ਵਾਲਾ, ਦੇਖੋ ਬੁਲੇਟ ਦੇ ਪਟਾਕੇ ਪਾਉਣ ਵਾਲਿਆਂ ਨਾਲ ਕੀ ਕੀਤਾ