ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦੇ ਮਨੀਮਾਜਰਾ ਵਿੱਚ 24 ਘੰਟੇ ਜਲ ਸਪਲਾਈ ਸੇਵਾ ਦਾ ਉਦਘਾਟਨ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਇਸ ਪ੍ਰਾਜੈਕਟ ਨਾਲ ਇੱਕ ਲੱਖ ਲੋਕਾਂ ਨੂੰ 24 ਘੰਟੇ ਪਾਣੀ ਮਿਲੇਗਾ । ਇਸ ‘ਤੇ 75 ਕਰੋੜ ਰੁਪਏ ਖਰਚ ਕੀਤੇ ਗਏ ਹਨ। 22 ਕਿਲੋਮੀਟਰ ਲੰਬੀ ਨਵੀਂ ਪਾਈਪਲਾਈਨ ਵਿਛਾਈ ਗਈ ਹੈ।
ਅਮਿਤ ਸ਼ਾਹ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਹੁਣ ਮਿਨਰਲ ਵਾਟਰ ਖਰੀਦਣ ਦੀ ਲੋੜ ਨਹੀਂ ਪਵੇਗੀ। ਇੱਥੋਂ ਦੇ ਲੋਕਾਂ ਨੂੰ ਹੁਣ 24 ਘੰਟੇ ਪਾਣੀ ਮਿਲੇਗਾ। ਪਹਿਲਾਂ ਔਰਤਾਂ ਨੂੰ ਪਾਣੀ ਭਰਨ ਲਈ ਅਲਾਰਮ ਲਾਉਣਾ ਪੈਂਦਾ ਸੀ। ਹੁਣ ਇਸ ਦੀ ਲੋੜ ਨਹੀਂ ਪਵੇਗੀ। ਨਾਲ ਹੀ ਪਾਣੀ ਦੀ ਸਪਲਾਈ ਲਈ ਟੈਂਕਰ ਮੰਗਵਾਉਣ ਦੀ ਲੋੜ ਨਹੀਂ ਪਵੇਗੀ।
ਇਹ ਵੀ ਪੜ੍ਹੋ: ਭਾਰਤੀ ਹਾਕੀ ਟੀਮ ਨੂੰ ਸੈਮੀਫਾਈਨਲ ਤੋਂ ਪਹਿਲਾਂ ਝਟਕਾ, ਇਸ ਖਿਡਾਰੀ ‘ਤੇ ਲੱਗਿਆ ਇਕ ਮੈਚ ਦਾ ਬੈਨ
ਇਸ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਨੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ 60 ਦੇ ਦਹਾਕੇ ਤੋਂ ਬਾਅਦ ਪਹਿਲੀ ਵਾਰ ਕੋਈ ਤੀਜੀ ਵਾਰ ਪ੍ਰਧਾਨ ਮੰਤਰੀ ਬਣਿਆ ਹੈ। ਵਿਰੋਧੀ ਧਿਰ ਜੋ ਮਰਜ਼ੀ ਕਹਿਣ। 2029 ਵਿੱਚ ਵੀ ਭਾਜਪਾ ਦੀ ਸਰਕਾਰ ਆਵੇਗੀ। ਇਸ ਦੇ ਨਾਲ ਹੀ ਅਮਿਤ ਸ਼ਾਹ ਨੇ ਕਿਹਾ ਕਿ ਸਮਾਰਟ ਮੀਟਰ ਲਗਾਉਣ ਨਾਲ ਲੋਕਾਂ ਨੂੰ ਕੁਝ ਵੀ ਖਰਚ ਨਹੀਂ ਕਰਨਾ ਪਵੇਗਾ। ਮੋਦੀ ਜੀ ਨੇ 10 ਸਾਲਾਂ ਵਿੱਚ 30 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਹਨ।
ਵੀਡੀਓ ਲਈ ਕਲਿੱਕ ਕਰੋ -: