Amit shah nashik : ਇੱਕ ਪਾਸੇ ਦੇਸ਼ ਵਿੱਚ ਆਕਸੀਜਨ ਦੀ ਭਾਰੀ ਘਾਟ ਹੈ, ਦੂਜੇ ਪਾਸੇ ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਬੁੱਧਵਾਰ ਨੂੰ ਇੱਥੇ ਜ਼ਾਕਿਰ ਹੁਸੈਨ ਹਸਪਤਾਲ ਵਿਖੇ ਆਕਸੀਜਨ ਟੈਂਕ ਲੀਕ ਹੋ ਗਿਆ, ਜਿਸ ਤੋਂ ਬਾਅਦ ਹਲਚਲ ਮਚ ਗਈ। ਨਾਸਿਕ ਵਿੱਚ ਵਾਪਰੇ ਇਸ ਦਰਦਨਾਕ ਹਾਦਸੇ ਵਿੱਚ 22 ਮਰੀਜ਼ਾਂ ਦੀ ਮੌਤ ਹੋ ਗਈ ਹੈ। ਸਥਾਨਕ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਆਕਸੀਜਨ ਦੀ ਸਪਲਾਈ ਲੀਕ ਹੋਣ ਕਾਰਨ ਲਗਭਗ ਅੱਧੇ ਘੰਟੇ ਲਈ ਠੱਪ ਰਹੀ, ਜਿਸ ਕਾਰਨ ਵੈਂਟੀਲੇਟਰ ‘ਤੇ ਮੌਜੂਦ 22 ਮਰੀਜ਼ਾਂ ਦੀ ਮੌਤ ਹੋ ਗਈ।
ਇਸ ਦਰਦਨਾਕ ਹਾਦਸੇ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਨਾਸਿਕ ਆਕਸੀਜਨ ਟੈਂਕਰ ਲੀਕ ਹੋਣ ਦੀ ਘਟਨਾ ਵਿੱਚ ਜਾਨੀ ਨੁਕਸਾਨ ‘ਤੇ ਦੁੱਖ ਜਤਾਇਆ ਹੈ, ਅਮਿਤ ਸ਼ਾਹ ਨੇ ਕਿਹਾ, “ਮੈਂ ਨਾਸਿਕ ਦੇ ਇੱਕ ਹਸਪਤਾਲ ਵਿੱਚ ਆਕਸੀਜਨ ਲੀਕ ਹੋਣ ਦੇ ਹਾਦਸੇ ਦੀ ਖ਼ਬਰ ਸੁਣਕੇ ਦੁਖੀ ਹਾਂ ਮੈਂ ਉਨ੍ਹਾਂ ਲੋਕਾਂ ਦੇ ਇਸ ਅਣਸੁਖਾਵੇਂ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਹੋਰ ਸਾਰੇ ਮਰੀਜ਼ਾਂ ਦੀ ਤੰਦਰੁਸਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।”
ਇਹ ਵੀ ਦੇਖੋ : ਵਰ੍ਹਦੇ ਮੀਂਹ ‘ਚ ਕਿਸਾਨਾਂ ਨੇ ਲਾ ‘ਤਾ ਸਰਕਾਰ ਖਿਲਾਫ ਧਰਨਾ, ਟੈਂਟ ਚਾਹੇ ਟੁੱਟੇ, ਹੋਂਸਲੇ ਨੀਂ ਟੁੱਟੇ