ਕ੍ਰਿਕਟ ਵਿਸ਼ਵ ਕੱਪ ਦੇ ਫਾਈਨਲ ਦੇ ਮੈਚ ਵਿੱਚ ਭਾਰਤ ਨੂੰ ਆਸਟ੍ਰੇਲੀਆ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਫਾਈਨਲ ਮੁਕਾਬਲੇ ਨੂੰ ਦੇਖਣ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪਹੁੰਚੇ ਸਨ। ਸਿਰਫ਼ ਫਾਈਨਲ ਹੀ ਨਹੀਂ ਅਮਿਤ ਸ਼ਾਹ ਨੇ ਭਾਰਤ ਬਨਾਮ ਪਾਕਿਸਤਾਨ ਮੁਕਾਬਲੇ ਦਾ ਵੀ ਆਨੰਦ ਮਾਣਿਆ ਸੀ।
ਇੱਕ ਸਮਾਗਮ ਦੌਰਾਨ ਅਮਿਤ ਸ਼ਾਹ ਤੋਂ ਜਦੋਂ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤ ਦੀ ਹਾਰ ਦਾ ਕਾਰਨ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਉਸਦਾ ਬਹੁਤ ਹੀ ਆਸਾਨੀ ਨਾਲ ਜਵਾਬ ਦਿੱਤਾ। ਅਮਿਤ ਸ਼ਾਹ ਨੇ ਕਿਹਾ ਕਿ ਬਾਹਰ ਰਹਿ ਕੇ ਇਸ ਬਾਰੇ ਚਰਚਾ ਨਹੀਂ ਕਰਨੀ ਚਾਹੀਦੀ। ਜੋ ਖੇਡ ਦੇ ਮੈਦਾਨ ਵਿੱਚ ਹੁੰਦੇ ਹਨ, ਉਹ ਕਰੋੜਾਂ ਪ੍ਰਸ਼ੰਸਕਾਂ ਦੇ ਦਬਾਅ ਵਿੱਚ ਖੇਡਦੇ ਹਨ। ਕ੍ਰਿਕਟ ਇੱਕ ਅਜਿਹੀ ਖੇਡ ਹੈ, ਜਿਸ ਵਿੱਚ ਹਮੇਸ਼ਾ ਖਿਡਾਰੀਆਂ ਦੀ ਕਿਸਮਤ ਵੀ ਸਾਥ ਦਿੰਦੀ ਹੈ।
ਇਸ ਤੋਂ ਅੱਗੇ ਅਮਿਤ ਸ਼ਾਹ ਨੇ ਕਿਹਾ ਕਿ ਟੀਮ ਇੰਡੀਆ ਨੇ ਵਧੀਆ ਵਿਸ਼ਵ ਕੱਪ ਖੇਡਿਆ ਅਤੇ ਖੇਡ ਵਿੱਚ ਹਾਰ-ਜਿੱਤ ਲੱਗੀ ਰਹਿੰਦੀ ਹੈ। ਦੱਸ ਦੇਈਏ ਕਿ ਵਿਸ਼ਵ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮਹਿਜ਼ 241ਵਦੌੜਾਂ ਦਾ ਹੀ ਟੀਚਾ ਦੇ ਸਕੀ ਸੀ। ਆਸਟ੍ਰੇਲੀਆ ਨੇ ਇਸ ਟੀਚੇ ਨੂੰ 43 ਓਵਰਾਂ ਵਿੱਚ ਹਾਸਿਲ ਕਰ ਕੇ 6ਵੀਂ ਵਾਰ ਵਨਡੇ ਵਿਸ਼ਵ ਕੱਪ ਆਪਣੇ ਨਾਮ ਕੀਤਾ।
ਵੀਡੀਓ ਲਈ ਕਲਿੱਕ ਕਰੋ : –