ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਨਵਾਂ ਭਾਰਤ ਸਿਰਜਿਆ ਜਾ ਰਿਹਾ ਹੈ। ਕੌਮੀ ਝੰਡੇ ਦੇ ਨਿਰਮਾਤਾ ਪਿੰਗਲੀ ਵੈਂਕਈਆ ਦੇ ਸਨਮਾਨ ਵਿੱਚ ਆਯੋਜਿਤ ‘ਤਿਰੰਗਾ ਉਤਸਵ’ ਨੂੰ ਸੰਬੋਧਿਤ ਕਰਦਿਆਂ ਸ਼ਾਹ ਨੇ ਸਾਰੇ ਲੋਕਾਂ ਨੂੰ ਘਰਾਂ ‘ਤੇ ਤਿਰੰਗਾ ਲਹਿਰਾ ਕੇ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।
ਇਸ ਦੇ ਨਾਲ ਹੀ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੇ ਡੀਪੀ ‘ਤੇ ਤਿਰੰਗੇ ਦੀ ਫੋਟੋ ਲਗਾਉਣ ਦੀ ਅਪੀਲ ਕੀਤੀ । ਸ਼ਾਹ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਇੱਕ ਨਵੇਂ ਭਾਰਤ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਅੱਜ ਪੂਰੀ ਦੁਨੀਆ ਭਾਰਤ ਵੱਲ ਸਨਮਾਨ ਦੀ ਨਜ਼ਰ ਨਾਲ ਦੇਖ ਰਹੀ ਹੈ। ਸਾਲ 2014 ਤੋਂ 2022 ਵਿਚਾਲੇ ਪ੍ਰਧਾਨ ਮੰਤਰੀ ਮੋਦੀ ਨੇ ਦੁਨੀਆ ਵਿੱਚ ਭਾਰਤ ਦਾ ਮਾਣ ਹੋਰ ਵਧਾਇਆ ਹੈ।
ਇਹ ਵੀ ਪੜ੍ਹੋ: ਲੁਧਿਆਣਾ ਦੇ ਵਿਕਾਸ ਠਾਕੁਰ ਨੇ CWG ‘ਚ ਜਿੱਤਿਆ ਚਾਂਦੀ ਤਮਗਾ, CM ਮਾਨ ਨੇ ਦਿੱਤੀ ਸ਼ਾਬਾਸ਼ੀ
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਅੱਜ ਦੁਨੀਆ ਕਿਸੇ ਵੀ ਮੁੱਦੇ ‘ਤੇ ਉਦੋਂ ਤੱਕ ਕੋਈ ਫੈਸਲਾ ਨਹੀਂ ਲੈਂਦੀ ਜਦੋਂ ਤੱਕ ਪ੍ਰਧਾਨ ਮੰਤਰੀ ਮੋਦੀ ਆਪਣੀ ਰਾਏ ਨਹੀਂ ਦਿੰਦੇ। ਗ੍ਰਹਿ ਮੰਤਰੀ ਨੇ ਕਿਹਾ ਕਿ ਭਾਰਤ ਨੂੰ ਇਸ ਤਰ੍ਹਾਂ ਸਨਮਾਨਿਤ ਦੇਖਣ ਲਈ ਲੱਖਾਂ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ । ਸ਼ਾਹ ਨੇ ਕਿਹਾ ਕਿ ਲੋਕਾਂ ਨੇ ਆਪਣੇ ਜੀਵਨ ਦਾ ਬਲੀਦਾਨ ਇੱਕ ਅਜਿਹੇ ਭਾਰਤ ਨੂੰ ਦੇਖਣ ਲਈ ਦਿੱਤਾ, ਜੋ ਆਤਮ-ਨਿਰਭਰ ਹੋਵੇ, ਜਿਸ ਨੂੰ ਆਪਣੇ ਇਤਿਹਾਸ ‘ਤੇ ਮਾਣ ਹੋਵੇ, ਇੱਕ ਅਜਿਹਾ ਦੇਸ਼ ਜੋ ਨਾ ਸਿਰਫ਼ ਆਪਣੇ ਭਵਿੱਖ ਦਾ ਨਿਰਮਾਣ ਕਰਦਾ ਹੈ। ਅਜਿਹੇ ਨਵੇਂ ਭਾਰਤ ਦਾ ਨਿਰਮਾਣ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿੱਚ ਉਨ੍ਹਾਂ ਦੇ ਸੁਪਨੇ ਦੇ ਅਨੁਸਾਰ ਹੋ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: