ਜੰਮੂ-ਕਸ਼ਮੀਰ ਦੇ ਦੌਰੇ ‘ਤੇ ਗਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਸਾਲ 2019 ਵਿੱਚ ਪੁਲਵਾਮਾ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ 40 ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਨਾਲ ਉਪ-ਰਾਜਪਾਲ ਮਨੋਜ ਸਿਨਹਾ ਨੇ ਵੀ ਸ਼ਹੀਦਾਂ ਦੀ ਯਾਦਗਾਰ ‘ਤੇ ਸ਼ਰਧਾਂਜਲੀ ਭੇਂਟ ਕੀਤੀ।
ਦਰਅਸਲ, ਇਸ ਸਮੇਂ ਅਮਿਤ ਸ਼ਾਹ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਆਪਣੇ ਤਿੰਨ ਦਿਨਾਂ ਦੌਰੇ ਦੌਰਾਨ ਗ੍ਰਹਿ ਮੰਤਰੀ ਨੇ ਸੋਮਵਾਰ ਦੀ ਰਾਤ CRPF ਕੈਂਪ ਵਿੱਚ ਹੀ ਗੁਜਾਰੀ। ਉਨ੍ਹਾਂ ਕਿਹਾ ਕਿ ਉਹ ਕਸ਼ਮੀਰ ਦੇ ਨੌਜਵਾਨਾਂ ਨਾਲ ਸਿੱਧੇ ਤੌਰ ‘ਤੇ ਗੱਲ ਕਰਨ ਆਏ ਹਨ।
ਇਹ ਵੀ ਪੜ੍ਹੋ: ਭਲਕੇ ਕੈਪਟਨ ਕਰਨਗੇ ਵੱਡਾ ਸਿਆਸੀ ਧਮਾਕਾ, ਸੱਦੀ ਪ੍ਰੈੱਸ ਕਾਨਫਰੰਸ
ਜ਼ਿਕਰਯੋਗ ਹੈ ਕਿ ਸ੍ਰੀਨਗਰ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਦੇ ਬਾਅਦ ਅਮਿਤ ਸ਼ਾਹ ਤੇ ਉਪ-ਰਾਜਪਾਲ ਮਨੋਜ ਸਿਨਹਾ ਪੁਲਵਾਮਾ ਜ਼ਿਲ੍ਹੇ ਦੇ ਲੇਥਪੋਰਾ ਵਿੱਚ CRPF ਦੇ ਜਵਾਨਾਂ ਵਿਚਾਲੇ ਪਹੁੰਚੇ ਤੇ ਉਨ੍ਹਾਂ ਨਾਲ ਭੋਜਨ ਵੀ ਕੀਤਾ।
ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੇਰ-ਏ ਕਸ਼ਮੀਰ ਇੰਟਰਨੈਸ਼ਨਲ ਸੈਂਟਰ ਵਿੱਚ ਜਨਸਭਾ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਧਾਰਾ 370 ਨੂੰ ਰੱਦ ਕਰਨ ਦੀ ਇੱਕਲੌਤੀ ਇੱਛਾ ਜੰਮੂ-ਕਸ਼ਮੀਰ ਨੂੰ ਵਿਕਾਸ ਦੇ ਰਸਤੇ ‘ਤੇ ਲਿਆਉਣ ਦੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਲ 2024 ਤੱਕ ਸਾਡੇ ਵੱਲੋਂ ਕੀਤੀਆਂ ਗਈਆਂ ਕੋਸ਼ਿਸ਼ਾਂ ਦਾ ਫਲ ਦਿਖਣ ਲੱਗੇਗਾ।