ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਨੀਵਾਰ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਜੰਮੂ-ਕਸ਼ਮੀਰ ਦੇ ਤਿੰਨ ਦਿਨਾਂ ਦੌਰੇ ਲਈ ਸ੍ਰੀਨਗਰ ਪਹੁੰਚ ਗਏ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਦੌਰੇ ਦੀ ਸ਼ੁਰੂਆਤ ਵਿੱਚ ਸ਼ਹੀਦ ਇੰਸਪੈਕਟਰ ਪਰਵੇਜ਼ ਅਹਿਮਦ ਦੇ ਘਰ ਪਹੁੰਚੇ, ਜੋ ਪਿਛਲੇ ਮਹੀਨੇ ਅੱਤਵਾਦੀਆਂ ਨਾਲ ਹੋਈ ਮੁਠਭੇੜ ਵਿੱਚ ਸ਼ਹੀਦ ਹੋ ਗਏ ਸਨ।
ਅਮਿਤ ਸ਼ਾਹ ਨੇ ਸ਼ਹੀਦ ਇੰਸਪੈਕਟਰ ਦੇ ਘਰ ਪਹੁੰਚ ਕੇ ਉਨ੍ਹਾਂ ਦੀ ਪਤਨੀ ਫ਼ਾਤਿਮਾ ਅਖਤਰ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਸਰਕਾਰੀ ਨੌਕਰੀ ਲਈ ਦਸਤਾਵੇਜ਼ ਵੀ ਸੌਂਪੇ। ਇਸ ਦੌਰਾਨ ਅਮਿਤ ਸ਼ਾਹ ਨਾਲ ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਤੇ ਡੀਜੀਪੀ ਦਿਲਬਾਗ ਸਿੰਘ ਵੀ ਮੌਜੂਦ ਰਹੇ ।
ਇਹ ਵੀ ਪੜ੍ਹੋ: ਰੰਧਾਵਾ ਦਾ ਅਰੂਸਾ ਦੇ ISI ਲਿੰਕ ਦੀ ਜਾਂਚ ਨੂੰ ਲੈ ਕੇ ਯੂ-ਟਰਨ, ਬੋਲੇ ਮੈਂ ਤਾਂ ਇਹ ਕਿਹਾ ਸੀ..
ਦੱਸ ਦੇਈਏ ਕਿ ਧਾਰਾ 370 ਹਟਣ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਇਹ ਉਨ੍ਹਾਂ ਦੀ ਪਹਿਲੀ ਯਾਤਰਾ ਹੈ। ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਅਮਿਤ ਸ਼ਾਹ ਆਪਣੇ ਦੌਰੇ ਦੌਰਾਨ ਘਾਟੀ ਵਿੱਚ ਸੁਰੱਖਿਆ ਦੀ ਸਮੀਖਿਆ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ ‘ਤੇ ਉਪ-ਰਾਜਪਾਲ ਮਨੋਜ ਸਿਨਹਾ ਨੇ ਸ਼ਾਹ ਦਾ ਸਵਾਗਤ ਕੀਤਾ, ਜਿੱਥੇ ਜੰਮੂ ਪ੍ਰਸਾਸ਼ਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਮੌਜੂਦ ਸਨ।
ਗੌਰਤਲਬ ਹੈ ਕਿ ਗ੍ਰਹਿ ਮੰਤਰੀ ਦਿਨ ਵਿੱਚ ਬਾਅਦ ਵਿੱਚ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਨਗੇ ਤੇ ਸ੍ਰੀਨਗਰ-ਸ਼ਾਰਜਾਹ ਦੀ ਪਹਿਲੀ ਉਡਾਣ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ। ਇੱਥੇ ਉਨ੍ਹਾਂ ਦੇ ਇੱਕ ਯੁਵਾ ਕਲੱਬ ਦੇ ਮੈਂਬਰਾਂ ਨਾਲ ਗੱਲਬਾਤ ਕਰਨ ਦੀ ਵੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: