ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਹਾਲ ਹੀ ਵਿੱਚ ਮੁੰਬਈ ਦੌਰੇ ‘ਤੇ ਗਏ ਸਨ । ਇਸ ਦੌਰਾਨ ਅਮਿਤ ਸ਼ਾਹ ਦੀ ਸੁਰੱਖਿਆ ਵਿੱਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ । ਦੱਸ ਦੇਈਏ ਕਿ ਅਮਿਤ ਸ਼ਾਹ ਦੇ ਮੁੰਬਈ ਦੌਰੇ ਦੌਰਾਨ ਇੱਕ ਵਿਅਕਤੀ ਕਈ ਘੰਟੇ ਉਨ੍ਹਾਂ ਦੇ ਆਲੇ-ਦੁਆਲੇ ਘੁੰਮਦਾ ਰਿਹਾ । ਜਦੋਂ ਅਧਿਕਾਰੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਇਸਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੁੰਬਈ ਪੁਲਿਸ ਨੇ ਮੰਗਲਵਾਰ ਨੂੰ ਮਹਾਰਾਸ਼ਟਰ ਦੇ ਧੂਲੇ ਤੋਂ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸ ਤੋਂ ਬਾਅਦ ਉਸਨੂੰ 5 ਦਿਨ ਦੀ ਪੁਲਿਸ ਕਸਟੱਡੀ ਵਿੱਚ ਭੇਜ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਸ਼ੱਕੀ ਦਾ ਨਾਮ ਹੇਮੰਤ ਪਵਾਰ ਹੈ, ਜੋ ਮਹਾਰਾਸ਼ਟਰ ਦੇ ਧੁਲੇ ਦਾ ਰਹਿਣ ਵਾਲਾ ਹੈ। ਪੁੱਛਗਿੱਛ ਦੌਰਾਨ ਉਸਨੇ ਖੁਦ ਨੂੰ ਆਧਰਾ ਪ੍ਰਦੇਸ਼ ਦੇ ਇੱਕ ਸਾਂਸਦ ਦਾ PA ਦੱਸਿਆ। 32 ਸਾਲ ਦੇ ਹੇਮੰਤ ਨੇ ਗ੍ਰਹਿ ਮੰਤਰਾਲੇ ਦਾ ਬੈਂਡ ਪਹਿਨਿਆ ਹੋਇਆ ਸੀ। ਜਿਸਦੀ ਬਦੌਲਤ ਉਹ ਕਈ ਘੰਟਿਆਂ ਤੱਕ ਗ੍ਰਹਿ ਮੰਤਰੀ ਦੇ ਆਸ-ਪਾਸ ਘੁੰਮਦਾ ਰਿਹਾ। ਮੀਡੀਆ ਰਿਪੋਰਟਾਂ ਅਨੁਸਾਰ ਇਹ ਸ਼ੱਕੀ ਵਿਅਕਤੀ ਸੂਬੇ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਅਤੇ ਦੇਵੇਂਦਰ ਫੜਨਵੀਸ ਦੇ ਘਰ ਦੇ ਬਾਹਰ ਘੁੰਮਦਾ ਰਿਹਾ।
ਇਹ ਵੀ ਪੜ੍ਹੋ: ਮੋਹਾਲੀ ਝੂਲਾ ਹਾਦਸੇ ਮਗਰੋਂ ਪੰਜਾਬ ਸਰਕਾਰ ਸਖਤ, ਬਿਨ੍ਹਾਂ ਮਨਜੂਰੀ ਮੇਲਾ ਲਾਉਣ ‘ਤੇ ਦਰਜ ਹੋਵੇਗੀ FIR
ਦੱਸ ਦੇਈਏ ਕਿ ਦੋਸ਼ੀ ਵਿਅਕਤੀ ਨੂੰ ਗਿਰੀਗਾਓਂ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੰਜ ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ । ਮੁੰਬਈ ਪੁਲਿਸ ਲਗਾਤਾਰ ਵਿਅਕਤੀ ਤੋਂ ਪੁੱਛਗਿੱਛ ਕਰ ਰਹੀ ਹੈ । ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਕੇਂਦਰੀ ਗ੍ਰਹਿ ਮੰਤਰੀ ਦੇ ਆਲੇ-ਦੁਆਲੇ ਕਿਸ ਇਰਾਦੇ ਨਾਲ ਘੁੰਮ ਰਿਹਾ ਸੀ ।
ਵੀਡੀਓ ਲਈ ਕਲਿੱਕ ਕਰੋ -: