ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ 18 ਜੂਨ ਨੂੰ ਹਰਿਆਣਾ ਦੇ ਸਿਰਸਾ ਵਿੱਚ ਰੈਲੀ ਹੈ। ਰੈਲੀ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਬੀਜੇਪੀ ਵਿੱਚ ਤਕਰਾਰ ਚੱਲ ਰਹੀ ਹੈ। ‘ਆਪ’ ਨੇ ਪੂਰੇ ਸ਼ਹਿਰ ਨੂੰ ਪੋਸਟਰਾਂ ਨਾਲ ਭਰ ਦਿੱਤਾ ਹੈ। ਉਨ੍ਹਾਂ ਭਾਜਪਾ ਦੇ ਬੈਨਰਾਂ ‘ਤੇ ਆਪਣੇ ਪੋਸਟਰ ਵੀ ਚਿਪਕਾਏ।
ਰੈਲੀਆਂ ਵਿੱਚ ਹੋ ਰਹੇ ਰੋਸ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ। ਅਜਿਹੇ ‘ਚ ਜ਼ਿਲਾ ਪ੍ਰਸ਼ਾਸਨ ਨੇ ਰੈਲੀ ਤੋਂ ਪਹਿਲਾਂ ਹੀ ਅਜਿਹੇ ਲੋਕਾਂ ਦੀ ਪਛਾਣ ਕਰ ਲਈ ਹੈ, ਜੋ ਵਿਰੋਧ ਕਰ ਸਕਦੇ ਹਨ। ਰੈਲੀ ਵਿੱਚ ਕੋਈ ਵੀ ਕਿਸਾਨ ਆਗੂ, ਸਰਪੰਚ ਅਤੇ ਸਿਆਸਤਦਾਨ ਵਿਰੋਧ ਨਾ ਕਰੇ, ਇਸ ਲਈ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਨੋਟਿਸ ਭੇਜੇ ਹਨ। ਇਹ ਨੋਟਿਸ ਐਸਡੀਐਮ ਦੀ ਅਦਾਲਤ ਰਾਹੀਂ ਭੇਜੇ ਗਏ ਹਨ। ਪ੍ਰਸ਼ਾਸਨ ਨੇ ਕਰੀਬ 130 ਲੋਕਾਂ ਨੂੰ ਨੋਟਿਸ ਭੇਜੇ ਹਨ। ਨਾਲ ਹੀ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਕੇਂਦਰ ‘ਚ ਮੋਦੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਭਾਜਪਾ ਨੇ ਅਗਲੀਆਂ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਕੜੀ ਵਿੱਚ ਹਰਿਆਣਾ ਵਿੱਚ ਪਹਿਲੀ ਚੋਣ ਰੈਲੀ 18 ਜੂਨ ਨੂੰ ਸਿਰਸਾ ਵਿੱਚ ਹੋਣ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”
ਇਸ ਰੈਲੀ ਰਾਹੀਂ ਭਾਜਪਾ ਸਿਰਸਾ ਲੋਕ ਸਭਾ ਹਲਕੇ ਵਿੱਚ ਆਪਣੀ ਪਕੜ ਦਿਖਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਵੇਲੇ ਸਿਰਸਾ ਦੀ ਸੰਸਦ ਮੈਂਬਰ ਸੁਨੀਤਾ ਦੁੱਗਲ ਭਾਜਪਾ ਦੀ ਹੈ ਪਰ ਇਸ ਲੋਕ ਸਭਾ ਹਲਕੇ ਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਸਿਰਫ਼ ਦੋ ਹੀ ਭਾਜਪਾ ਦੇ ਵਿਧਾਇਕ ਹਨ। ਪੁਲਿਸ ਡਾਇਰੈਕਟਰ ਜਨਰਲ ਪੀਕੇ ਅਗਰਵਾਲ ਅਤੇ ਸੀਆਈਡੀ ਮੁਖੀ ਆਲੋਕ ਮਿੱਤਲ ਨੇ ਸ਼ੁੱਕਰਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਸਿਰਸਾ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਅਮਿਤ ਸ਼ਾਹ ਦੀ ਸਿਰਸਾ ਰੈਲੀ ਦੌਰਾਨ ਸਿਰਸਾ, ਫਤਿਹਾਬਾਦ ਅਤੇ ਹਿਸਾਰ ਤੋਂ ਕਰੀਬ ਦੋ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।