Amit Shah Tests Negative: ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੋਰੋਨਾ ਮਹਾਂਮਾਰੀ ਤੋਂ ਠੀਕ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਭਾਜਪਾ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ । ਉੱਥੇ ਹੀ ਹੁਣ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਨੂੰ ਜਲਦ ਹੀ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਨੇ ਲਿਖਿਆ, “ਦੇਸ਼ ਦੇ ਪ੍ਰਸਿੱਧ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਲਾਲਚ ਵਾਲੀ ਰਿਪੋਰਟ ਨਕਾਰਾਤਮਕ ਆਈ।” ਇਸ ਸਬੰਧੀ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਨੇ ਟਵੀਟ ਕਰ ਕਿਹਾ, ‘ਦੇਸ਼ ਦੇ ਮਸ਼ਹੂਰ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ।’
ਜ਼ਿਕਰਯੋਗ ਹੈ ਕਿ ਅਮਿਤ ਸ਼ਾਹ ਨੇ ਖੁਦ 2 ਅਗਸਤ ਨੂੰ ਕੋਰੋਨਾ ਤੋਂ ਸੰਕਰਮਿਤ ਹੋਣ ਬਾਰੇ ਟਵੀਟ ਕੀਤਾ ਸੀ। ਉਨ੍ਹਾਂ ਲਿਖਿਆ ਸੀ ਕਿ ਕੋਰੋਨਾ ਦੇ ਮੁੱਢਲੇ ਲੱਛਣ ਮਿਲਣ ‘ਤੇ ਮੈਂ ਟੈਸਟ ਕਰਵਾ ਲਿਆ ਅਤੇ ਰਿਪੋਰਟ ਪਾਜ਼ੀਟਿਵ ਆਈ। ਮੈਂ ਠੀਕ ਹਾਂ, ਪਰ ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਮੈਂ ਤੁਹਾਡੇ ਸਭ ਨੂੰ ਬੇਨਤੀ ਕਰਦਾ ਹਨ ਕਿ ਪਿਛਲੇ ਦਿਨਾਂ ਵਿੱਚ ਮੇਰੇ ਨਾਲ ਸੰਪਰਕ ਵਿੱਚ ਆਏ ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰ ਕੇ ਆਪਣੀ ਜਾਂਚ ਕਰਵਾਓ।
ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦੀ ਰਫਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 21 ਲੱਖ ਦੇ ਪਾਰ ਪਹੁੰਚ ਗਈ ਹੈ । ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 64 ਹਜ਼ਾਰ 399 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 861 ਲੋਕਾਂ ਦੀ ਮੌਤ ਹੋ ਗਈ । ਸਿਹਤ ਮੰਤਰਾਲੇ ਵੱਲੋਂ ਦਿੱਤੇ ਤਾਜ਼ਾ ਅਪਡੇਟ ਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 21 ਲੱਖ 53 ਹਜ਼ਾਰ 011 ਹੋ ਗਈ ਹੈ । ਇਨ੍ਹਾਂ ਵਿਚੋਂ 6 ਲੱਖ 28 ਹਜ਼ਾਰ 747 ਸਰਗਰਮ ਕੇਸ ਹਨ । ਹੁਣ ਤੱਕ ਕੋਰੋਨਾ ਤੋਂ 43 ਹਜ਼ਾਰ 379 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । ਇਸ ਦੇ ਨਾਲ ਹੀ ਇਸ ਮਹਾਂਮਾਰੀ ਤੋਂ 14 ਲੱਖ 80 ਹਜ਼ਾਰ 885 ਵਿਅਕਤੀ ਠੀਕ ਵੀ ਹੋਏ ਹਨ।