ਜੰਮੂ-ਕਸ਼ਮੀਰ ਦੇ ਕਠੁਆ ਵਿਚ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਕੋਲ ਪੁਲਿਸ ਨਾਲ ਮੁਕਾਬਲੇ ਵਿਚ ਇਕ ਬਦਮਾਸ਼ ਦੀ ਮੌਤ ਹੋ ਗਈ। ਦੂਜੇ ਪਾਸੇ ਇਸੇ ਮੁਕਾਬਲੇ ਵਿਚ ਜ਼ਖਮੀ ਹੋਏ ਸਬ-ਇੰਸਪੈਕਟਰ ਦੀਪਕ ਸ਼ਰਮਾ ਨੇ ਵੀ ਅੱਜ ਸਵੇਰੇ ਇਲਾਜ ਦੌਰਾਨ ਦਮ ਤੋੜ ਦਿੱਤਾ। ਜਾਣਕਾਰੀ ਮੁਤਾਬਕ ਸਿਰ ਵਿਚ ਸੱਟ ਲੱਗਣ ਨਾਲ ਜ਼ਖਮੀ ਹੋਏ ਸਬ-ਇੰਸਪੈਕਟਰ ਦੀਪਕ ਸ਼ਰਮਾ ਦੀ ਅੱਜ ਇਲਾਜ ਦੌਰਾਨ ਮੌਤ ਹੋ ਗਈ। ਮੁਕਾਬਲੇ ਵਿਚ ਇਕ ਹੋਰ ਪੁਲਿਸ ਮੁਲਾਜ਼ਮ ਅਨਿਲ ਕੁਮਾਰ ਦੇ ਵੀ ਸੱਟਾਂ ਲੱਗੀਆਂ ਹਨ, ਜੋ ਕਿ ਹਸਪਤਾਲ ਵਿਚ ਭਰਤੀ ਹੈ।
ਦੱਸ ਦੇਈਏ ਕਿ ਸਬ-ਇੰਸਪੈਕਟਰ ਦੇ ਅਹੁਦੇ ‘ਤੇ ਨਿਯੁਕਤ ਦੀਪਕ ਸ਼ਰਮਾ ਦਾ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਦੀਪਕ ਦੇ ਸ਼ਹੀਦ ਹੋਣ ਦੀ ਸੂਚਨਾ ਮਿਲਣ ‘ਤੇ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਦੀਪਕ ਸ਼ਰਮਾ ਦੀ ਮ੍ਰਿਤਕ ਦੇਹ ਲੈਣ ਜੀਐੱਮਸੀ ਕਠੁਆ ਪਹੁੰਚੀ ਉਨ੍ਹਾਂ ਦੇ ਮਾਤਾ-ਪਿਤਾ, ਪਤਨੀ ਤੇ ਭੈਣ-ਭਰਾ ਦਾ ਬੁਰਾ ਹਾਲ ਸੀ। ਪੋਸਟਮਾਰਟਮ ਦੇ ਬਾਅਦ ਐੱਸਐੱਸਪੀ ਕਠੁਆ ਨੇ ਦੀਪਕ ਦੀ ਮ੍ਰਿਤਕ ਦੇਹ ਅੰਤਿਮ ਸਸਕਾਰ ਲਈ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।
ਇਹ ਵੀ ਪੜ੍ਹੋ : ਦਿੱਲੀ ਆਬਕਾਰੀ ਨੀਤੀ ਮਾਮਲਾ : CM ਕੇਜਰੀਵਾਲ ਦੀ ਪਟੀਸ਼ਨ ‘ਤੇ ਅੱਜ ਦਿੱਲੀ ਹਾਈ ਕੋਰਟ ‘ਚ ਹੋਵੇਗੀ ਸੁਣਵਾਈ
ਜ਼ਿਕਰਯੋਗ ਹੈ ਕਿ ਇਕ ਗੁਪਤ ਸੂਚਨਾ ‘ਤੇ ਕਾਰਵਾਈ ਕਰਦੇ ਹੋਏ ਅਧਿਕਾਰੀਆਂ ਦੀ ਟੀਮ ਨੇ ਬਦਮਾਸ਼ ਵਾਸੁਦੇਵ ਦਾ ਪਿੱਛਾ ਕੀਤਾ। ਵਾਸੁਦੇਵ ਰਾਮਗੜ੍ਹ ਪੁਲਿਸ ਸਟੇਸ਼ਨ ਵਿਚ ਦਰਜ ਕਤਲ ਦੇ ਮਾਮਲੇ ਵਿਚ ਮੁੱਖ ਮੁਲਜ਼ਮ ਹੈ। ਮੰਗਲਵਾਰ ਰਾਤ ਲਗਭਗ 10.30 ਵਜੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਕੋਲ ਮੁੱਠਭੇੜ ਹੋਈ। ਇਸ ਮੁਕਾਬਲੇ ਵਿਚ ਵਾਸੁਦੇਵ ਮਾਰਿਆ ਗਿਆ ਜਦੋਂ ਕਿ ਉਸ ਦਾ ਸਾਥੀ ਜ਼ਖਮੀ ਹੋ ਗਿਆ।
ਵੀਡੀਓ ਲਈ ਕਲਿੱਕ ਕਰੋ -: