ਮਹਾਰਾਸ਼ਟਰ ਦੇ ਪੁਣੇ ਵਿੱਚ ਇੱਕ ਦਰਦਨਾਕ ਹਾਦਸੇ ਵਿੱਚ 7 ਮਜ਼ਦੂਰਾਂ ਦੀ ਮੌਤ ਹੋ ਗਈ। ਜਦਕਿ 3 ਲੋਕ ਜ਼ਖਮੀ ਹੋ ਗਏ। ਇਹ ਘਟਨਾ ਯਰਵਦਾ ਇਲਾਕੇ ਦੇ ਸ਼ਾਸਤਰੀਨਗਰ ‘ਚ ਵੀਰਵਾਰ ਦੇਰ ਰਾਤ ਵਾਪਰੀ। ਅਸਲ ਵਿੱਚ ਇਲਾਕੇ ਵਿੱਚ ਇੱਕ ਉਸਾਰੀ ਅਧੀਨ ਇਮਾਰਤ ਦਾ ਕੰਮ ਚੱਲ ਰਿਹਾ ਸੀ। ਫਿਰ ਇਸ ਦਾ ਇੱਕ ਸਲੈਬ ਡਿੱਗ ਗਿਆ। ਬਚਾਅ ਟੀਮ ਮੌਕੇ ‘ਤੇ ਬਚਾਅ ਕਾਰਜ ਕਰ ਰਹੀ ਹੈ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਕੱਢਣ ਲਈ ਫਾਇਰ ਬ੍ਰਿਗੇਡ ਅਤੇ ਪੁਲਸ ਕਰਮਚਾਰੀਆਂ ਨੂੰ ਕੰਮ ‘ਤੇ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਇਮਾਰਤ ਦੀ ਬੇਸਮੈਂਟ ਵਿੱਚ ਵਾਪਰਿਆ ਹੈ। ਜ਼ੋਨ-5 ਦੇ ਡਿਪਟੀ ਕਮਿਸ਼ਨਰ ਪੁਲਿਸ ਰੋਹੀਦਾਸ ਪਵਾਰ ਨੇ ਦੱਸਿਆ ਕਿ ਇਸ ਹਾਦਸੇ ‘ਚ ਸੱਤ ਲੋਕਾਂ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਮਜ਼ਦੂਰ ਉਥੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।
ਦੱਸ ਦਈਏ ਕਿ ਇਹ ਹਾਦਸਾ ਲੋਹੇ ਦੀ ਸਲੈਬ ਨੂੰ ਪੁੱਟਣ ਦੌਰਾਨ ਵਾਪਰਿਆ। ਵਰਕਰ ਜਾਲ ਦੇ ਸਹਾਰੇ ਖੜ੍ਹੇ ਹੋ ਕੇ ਕੰਮ ਕਰ ਰਹੇ ਸਨ। ਫਿਰ ਇਹ ਜਾਲ 10 ਮਜ਼ਦੂਰਾਂ ‘ਤੇ ਡਿੱਗ ਗਿਆ ਅਤੇ ਲੋਹੇ ਦੀਆਂ ਰਾਡਾਂ ਮਜ਼ਦੂਰਾਂ ‘ਤੇ ਡਿੱਗ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਜਾਲ ‘ਚ ਦੱਬੇ ਮਜ਼ਦੂਰਾਂ ਨੂੰ ਕਟਰ ਦੀ ਮਦਦ ਨਾਲ ਬਾਹਰ ਕੱਢਿਆ। ਯਰਵਦਾ ਪੁਲਿਸ ਨੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮਜ਼ਦੂਰ ਕਿੱਥੋਂ ਆਏ ਅਤੇ ਕਦੋਂ ਤੋਂ ਇੱਥੇ ਕੰਮ ਕਰ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: