ਅਗਨੀਪਥ ਸਕੀਮ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸ ਵਿਚਾਲੇ ਅਗਨੀਪਥ ਸਕੀਮ ਨੂੰ ਲੈ ਕੇ ਹੋਈ ਹਿੰਸਾ ਤੋਂ ਦੁਖੀ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਸੋਮਵਾਰ ਨੂੰ ਸਿਖਲਾਈ ਪ੍ਰਾਪਤ ਤੇ ਯੋਗ ਅਗਨੀਵੀਰਾਂ ਦੀ ਭਰਤੀ ਨੂੰ ਲੈ ਕੇ ਐਲਾਨ ਕੀਤਾ। ਆਨੰਦ ਮਹਿੰਦਰਾ ਨੇ ਸੋਸ਼ਲ ਮੀਡੀਆ ‘ਤੇ ਟਵੀਟ ਕਰਦਿਆਂ ਲਿਖਿਆ, “ਮੈਂ ਅਗਨੀਪਥ ਯੋਜਨਾ ਨੂੰ ਲੈ ਕੇ ਹੋਈ ਹਿੰਸਾ ਤੋਂ ਦੁਖੀ ਹਾਂ। ਜਦੋਂ ਪਿਛਲੇ ਸਾਲ ਇਹ ਯੋਜਨਾ ਨੂੰ ਪੇਸ਼ ਕੀਤਾ ਗਿਆ ਸੀ ਤਾਂ ਮੈਂ ਕਿਹਾ ਸੀ ਤੇ ਮੈਂ ਦੁਹਰਾਉਂਦਾ ਹਾਂ ਕਿ ਅਗਨੀਵੀਰ ਦਾ ਅਨੁਸ਼ਾਸਨ ਤੇ ਹੁਨਰ ਉਨ੍ਹਾਂ ਨੂੰ ਰੁਜ਼ਗਾਰ ਯੋਗ ਬਣਾ ਦੇਵੇਗਾ।”
ਅਗਨੀਪਥ ਯੋਜਨਾ ਦੇ ਐਲਾਨ ਤੋਂ ਬਾਅਦ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਤੇਲੰਗਾਨਾ, ਉੜੀਸਾ, ਪੱਛਮੀ ਬੰਗਾਲ, ਮੱਧ ਪ੍ਰਦੇਸ਼, ਪੰਜਾਬ, ਝਾਰਖੰਡ ਤੇ ਅਸਾਮ ਸਮੇਤ ਕਈ ਸੂਬਿਆਂ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਸਨ । ਕੁਝ ਥਾਵਾਂ ‘ਤੇ ਅੰਦੋਲਨ ਤੇਜ਼ ਹੋ ਗਿਆ ਹੈ ਤੇ ਪ੍ਰਦਰਸ਼ਨਕਾਰੀਆਂ ਨੇ ਕਈ ਗੱਡੀਆਂ ਨੂੰ ਅੱਗ ਤੱਕ ਲਗਾ ਦਿੱਤੀ। ਕਈ ਥਾਵਾਂ ‘ਤੇ ਰੇਲ ਗੱਡੀਆਂ ਦੇ ਡੱਬੇ ਸਾੜੇ ਗਏ ਤੇ ਨਿੱਜੀ ਤੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ: ਅਗਨੀਪਥ ਖਿਲਾਫ਼ ਭਾਰਤ ਬੰਦ ‘ਤੇ ਪੰਜਾਬ ‘ਚ ਹਾਈ ਅਲਰਟ ਜਾਰੀ, ਆਰਮੀ ਭਰਤੀ ਕੇਂਦਰਾਂ ਦੀ ਵਧਾਈ ਗਈ ਸੁਰੱਖਿਆ
ਇਸ ਦੇ ਨਾਲ ਹੀ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਟਵੀਟ ਕੀਤਾ, ”ਅਗਨੀਪਥ ਯੋਜਨਾ ਦੇ ਐਲਾਨ ਤੋਂ ਬਾਅਦ ਜਿਸ ਤਰ੍ਹਾਂ ਦੀ ਹਿੰਸਾ ਹੋ ਰਹੀ ਹੈ, ਉਸ ਤੋਂ ਮੈਂ ਬਹੁਤ ਦੁਖੀ ਤੇ ਨਿਰਾਸ਼ ਹਾਂ। ਪਿਛਲੇ ਸਾਲ ਜਦੋਂ ਇਸ ਸਕੀਮ ‘ਤੇ ਵਿਚਾਰ ਕੀਤਾ ਜਾ ਰਿਹਾ ਸੀ, ਉਸ ਸਮੇਂ ਮੈਂ ਕਿਹਾ ਸੀ ਕਿ ਅਗਨੀਵੀਰ ਨੂੰ ਜੋ ਅਨੁਸ਼ਾਸਨ ਅਤੇ ਹੁਨਰ ਮਿਲੇਗਾ, ਉਹ ਯਕੀਨੀ ਤੌਰ ‘ਤੇ ਉਸ ਨੂੰ ਰੁਜ਼ਗਾਰ ਯੋਗ ਬਣਾ ਦੇਵੇਗਾ । ਉਨ੍ਹਾਂ ਅੱਗੇ ਲਿਖਿਆ ਕਿ ਮਹਿੰਦਰਾ ਗਰੁੱਪ ਅਜਿਹੇ ਸਿੱਖਿਅਤ ਤੇ ਕਾਬਲ ਨੌਜਵਾਨਾਂ ਨੂੰ ਸਾਡੇ ਇੱਥੇ ਨੌਕਰੀ ਦਾ ਮੌਕਾ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਆਰਮਡ ਫੋਰਸਿਜ਼ ਵਿੱਚ ਭਰਤੀ ਲਈ ਐਂਟਰੀ ਦੀ ਉਮਰ 17.5 ਤੋਂ 21 ਸਾਲ ਤੈਅ ਕੀਤੀ ਗਈ ਹੈ । ਹਾਲਾਂਕਿ ਵਿਰੋਧ ਤੋਂ ਬਾਅਦ ਕੇਂਦਰ ਸਰਕਾਰ ਨੇ ਅਗਨੀਵੀਰਾਂ ਦੀ ਭਰਤੀ ਲਈ ਉਪਰੀ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰਨ ਦਾ ਐਲਾਨ ਕੀਤਾ ਕਿਉਂਕਿ ਪਿਛਲੇ ਦੋ ਸਾਲਾਂ ਦੌਰਾਨ ਭਰਤੀ ਸੰਭਵ ਨਹੀਂ ਸੀ।ਸਰਕਾਰ ਦਾ ਦਾਅਵਾ ਹੈ ਕਿ ‘ਅਗਨੀਪਥ’ ਯੋਜਨਾ ਨੌਜਵਾਨਾਂ ਨੂੰ ਰੱਖਿਆ ਪ੍ਰਣਾਲੀ ਵਿੱਚ ਸ਼ਾਮਲ ਹੋਣ ਅਤੇ ਦੇਸ਼ ਦੀ ਸੇਵਾ ਕਰਨ ਦਾ ਸੁਨਹਿਰੀ ਮੌਕਾ ਦਿੰਦੀ ਹੈ ।
ਵੀਡੀਓ ਲਈ ਕਲਿੱਕ ਕਰੋ -: