Anand sharma said disha ravi : ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦਾ 82 ਵਾਂ ਦਿਨ ਹੈ। ਕਿਸਾਨ ਲਗਾਤਾਰ ਆਪਣੀਆਂ ਮੰਗਾਂ ‘ਤੇ ਡਟੇ ਹੋਏ ਹਨ। ਪਰ ਹੁਣ ਕਿਸਾਨ ਅੰਦੋਲਨ ਦੇ ਵਿਚਕਾਰ ਸਿਆਸਤ ਵੀ ਲਗਾਤਾਰ ਜਾਰੀ ਹੈ। ਪਰ ਹੁਣ ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਇਆ ਟੂਲਕਿੱਟ ਮੁੱਦਾ ਹੁਣ ਗੰਭੀਰ ਹੋ ਗਿਆ ਹੈ। ਹਾਲ ਹੀ ਵਿੱਚ, ਦਿੱਲੀ ਪੁਲਿਸ ਨੇ ਕਰਨਾਟਕ ਦੇ ਬੰਗਲੁਰੂ ਤੋਂ 21 ਸਾਲਾ ਦਿਸ਼ਾ ਰਵੀ ਨੂੰ ਗ੍ਰਿਫਤਾਰ ਕੀਤਾ ਹੈ। ਦਿਸ਼ਾ ਇੱਕ Climate Activist ਹੈ, ਦਿਸ਼ਾ ‘ਤੇ ਆਰੋਪ ਹੈ ਕਿ ਜਿਸ ਟੂਲਕਿੱਟ ਨੂੰ ਗ੍ਰੇਟਾ ਥਨਬਰਗ ਨੇ ਟਵੀਟ ਕੀਤਾ ਸੀ, ਉਹ ਦਿਸ਼ਾ ਨੇ ਐਡਿਟ ਕੀਤੀ ਸੀ। ਹੁਣ ਇਸ ਮਾਮਲੇ ਵਿੱਚ ਦਿਸ਼ਾ ਰਵੀ ਨੂੰ ਦਿੱਲੀ ਦੀ ਇੱਕ ਅਦਾਲਤ ਨੇ 5 ਦਿਨਾਂ ਦੀ ਹਿਰਾਸਤ ਵਿੱਚ ਭੇਜਿਆ ਹੈ। ਉਸ ਸਮੇਂ ਤੋਂ, ਇਹ ਮਾਮਲਾ ਰਾਜਨੀਤਿਕ ਤੌਰ ‘ਤੇ ਵੀ ਭੱਖਦਾ ਜਾ ਰਿਹਾ ਹੈ। ਕਈ ਵਿਰੋਧੀ ਨੇਤਾਵਾਂ, ਸਮਾਜ ਸੇਵੀਆਂ, ਸੰਗਠਨਾਂ ਨੇ ਦਿਸ਼ਾ ਰਵੀ ਦੀ ਗ੍ਰਿਫਤਾਰੀ ਨੂੰ ਗਲਤ ਕਰਾਰ ਦਿੱਤਾ ਹੈ ਅਤੇ ਨਾਲ ਹੀ ਸੋਸ਼ਲ ਮੀਡੀਆ ਉੱਤੇ ਦਿਸ਼ਾ ਦੇ ਹੱਕ ਵਿੱਚ ਟ੍ਰੇਂਡ ਚੱਲ ਰਹੇ ਹਨ ਅਤੇ ਵਿਦਿਆਰਥੀ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ।
ਵਾਤਾਵਰਣ ਵਰਕਰ ਦਿਸ਼ਾ ਰਵੀ ਦੀ ਗ੍ਰਿਫਤਾਰੀ ‘ਤੇ ਹੁਣ ਕਾਂਗਰਸ ਨੇ ਸਵਾਲ ਖੜੇ ਕੀਤੇ ਹਨ। ਕਾਂਗਰਸ ਨੇ ਇਸ ਨੂੰ ਬਹੁਤ ਮੰਦਭਾਗਾ ਦੱਸਿਆ ਹੈ। ਪਾਰਟੀ ਦੇ ਬੁਲਾਰੇ ਆਨੰਦ ਸ਼ਰਮਾ ਨੇ ਟਵੀਟ ਕੀਤਾ ਹੈ ਕਿ ਦਿਸ਼ਾ ਦੀ ਗ੍ਰਿਫਤਾਰੀ ਹੈਰਾਨ ਕਰਨ ਵਾਲੀ ਹੈ। ਇਸ ਤੋਂ ਇਲਾਵਾ ਕਿਸਾਨ ਮੋਰਚਾ ਨੇ ਵੀ ਇਸ ਗ੍ਰਿਫਤਾਰੀ ਦੀ ਨਿਖੇਧੀ ਕੀਤੀ ਹੈ। ਕਾਂਗਰਸ ਨੇਤਾ ਆਨੰਦ ਸ਼ਰਮਾ ਨੇ ਟਵੀਟ ਕੀਤਾ, “ਵਾਤਾਵਰਣ ਸਮਾਜ ਸੇਵੀ ਦਿਸ਼ਾ ਰਵੀ ਦੀ ਗ੍ਰਿਫਤਾਰੀ ਮੰਦਭਾਗੀ ਅਤੇ ਹੈਰਾਨ ਕਰਨ ਵਾਲੀ ਹੈ। ਅਪਰਾਧਿਕ ਰਿਕਾਰਡ ਤੋਂ ਬਿਨ੍ਹਾਂ ਕਿਸੇ ਔਰਤ ਤੋਂ ਹਿਰਾਸਤ ਵਿੱਚ ਪੁੱਛਗਿੱਛ ਜਾਇਜ਼ ਨਹੀਂ ਹੋ ਸਕਦੀ।” ਇਸਦੇ ਨਾਲ ਹੀ, ਉਨ੍ਹਾਂ ਨੇ ਕਿਹਾ, “ਪੁਲਿਸ ਨੂੰ ਆਜ਼ਾਦੀ ਦੇ ਅਧਿਕਾਰ ਨੂੰ ਮਾਨਤਾ ਦੇਣੀ ਚਾਹੀਦੀ ਹੈ ਅਤੇ ਅਦਾਲਤ ਨੂੰ ਸੁਪਰੀਮ ਕੋਰਟ ਦੇ ਫੈਸਲੇ ਦਾ ਸਤਿਕਾਰ ਕਰਨਾ ਚਾਹੀਦਾ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਬੇਲ ਰੂਲ ਅਤੇ ਜੇਲ੍ਹ ਅਪਵਾਦ ਹੈ।”
ਇਹ ਵੀ ਦੇਖੋ : ਤਿਹਾੜ ਜੇਲ੍ਹ ‘ਚੋਂ ਬਾਹਰ ਆਏ 80 ਸਾਲਾਂ ਬਾਪੂ ਨੇ ਕਿਹਾ ਮੈਂ ਸਰਹੱਦ ਵੀ ਰਿਹਾ ‘ਤੇ ਖੇਤਾਂ ‘ਚ ਵੀ